ਕਾਂਗਰਸ ਦੀਆਂ ਕਮੀਆਂ ਅਤੇ ਭਾਜਪਾ ਦੇ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਲੋਕ: ਭਾਜਪਾ ਆਗੂ  

ਏਜੰਸੀ

ਖ਼ਬਰਾਂ, ਪੰਜਾਬ

ਭਾਜਪਾ ਵੱਲੋਂ ਜ਼ਿਮਨੀ ਚੋਣਾਂ ਲਈ ਐਲਾਨੇ ਗਏ 2 ਉਮੀਦਵਾਰ

BJP and Congress

ਫਗਵਾੜਾ: ਭਾਜਪਾ ਨੇ ਜ਼ਿਮਨੀ ਚੋਣਾਂ ਲਈ ਪੰਜਾਬ 'ਚ ਫਗਵਾੜਾ ਤੋਂ ਰਾਜੇਸ਼ ਬਾਘਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਦਰਅਸਲ, ਫਗਵਾੜਾ ਤੋਂ ਚੋਣ ਮੈਦਾਨ 'ਚ ਉਤਾਰੇ ਰਾਜੇਸ਼ ਬਾਘਾ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਉਹਨਾਂ ਫਗਵਾੜਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਗਵਾੜਾ ਸੀਟ ਤੇ ਹਮੇਸ਼ਾ ਹੀ ਭਾਜਪਾ ਦਾ ਕਬਜ਼ਾ ਰਿਹਾ ਹੈ ਤੇ ਇਸ ਵਾਰ ਵੀ ਇਹ ਸੀਟ ਭਾਜਪਾ ਹੀ ਜਿੱਤੇਗੀ।

ਰਾਜੇਸ਼ ਬਾਘਾ ਨੇ ਕਿਹਾ ਕਿ ਉਹ ਲੋਕਾਂ ਵਿੱਚ ਜਿੱਥੇ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੈ ਕੇ ਵੋਟ ਮੰਗਣ ਜਾਣਗੇ ਉੱਥੇ ਹੀ ਕਾਂਗਰਸ ਸਰਕਾਰ ਦੀਆਂ ਢਾਈ ਸਾਲ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਜ਼ਿਕਰਯੋਗ ਹੈ ਕਿ  ਉੱਥੇ ਹੀ ਮੁਕੇਰੀਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਅਣਥੱਕ ਵਰਕਰ ਅਤੇ ਟਕਸਾਲੀ ਆਗੂ ਜੰਗੀ ਲਾਲ ਮਹਾਜਨ ਜਿਨ੍ਹਾਂ ਨੂੰ ਭਾਜਪਾ ਹਾਈਕਮਾਂਡ ਨੇ ਮੁਕੇਰੀਆਂ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਹੈ।

ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਰੀਕ ਆਪਣੇ ਸਾਥੀਆਂ ਸਮੇਤ ਜੰਗੀ ਲਾਲ ਮਹਾਜਨ ਦਾ ਵਿਰੋਦ ਕਰਦੇ ਹੋਏ ਮੁਕੇਰੀਆਂ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲਵਨ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ 'ਚ ਫਗਵਾੜਾ, ਜਲਾਲਾਬਾਦ, ਦਾਖਾ ਤੇ ਮੁਕੇਰੀਆਂ ਹਲਕਿਆਂ ਦੀਆਂ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣਗੀਆਂ ਅਤੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

ਇਸ ਤੋਂ ਬਿਨਾਂ ਅਕਾਲੀ ਦਲ 2 ਹਲਕਿਆਂ 'ਚ ਆਪਣੇ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕਾ ਹੈ। ਦੱਸਣਯੋਗ ਹੈ ਕਿ 21 ਅਕਤੂਬਰ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਸਮੇਤ 17 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ 'ਚੋਂ ਭਾਜਪਾ ਨੇ ਫਿਲਹਾਲ 32 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।