ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਦਲਣ 'ਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਚੀ ਮੰਗੀ ਗਈ ਸੀ, ਜਿਸ 'ਚ ਰਾਜੋਆਣਾ ਦਾ ਨਾਂ ਜ਼ਰੂਰ ਸ਼ਾਮਲ ਸੀ ਅਤੇ 17 ਬੰਦੀ ਸਿੱਖਾਂ ਦੀ ਸੂਚੀ ਕੇਂਦਰ ਨੂੰ ਸੌਂਪੀ ਗਈ ਸੀ, ਜਿਸ 'ਚ ਹਵਾਰਾ ਤੇ ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਨਾਲ ਹੀ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਵੀ ਸੂਰਤ 'ਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਹ ਪੁਰਾਣੇ ਫੌਜੀ ਹਨ ਅਤੇ ਜੇਕਰ ਮਾਹੌਲ ਖਰਾਬ ਹੋਇਆ ਤਾਂ ਉਹ ਫਿਰ ਕਿਸੇ ਨੂੰ ਨਹੀਂ ਛੱਡਣਗੇ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦਾਖਾਂ ਤੋਂ ਉਮੀਦਵਾਰ ਕੈਪਟਨ ਸੰਦੀਪ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਇੱਥੇ ਆਏ ਸਨ। ਜ਼ਿਮਨੀ ਚੋਣ ਅਤੇ ਰਾਜੋਆਣਾ ਦੇ ਮੁੱਦੇ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵਲੋਂ ਇਕ-ਦੂਜੇ 'ਤੇ ਦੋਸ਼ਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ।ਲਾ ਕਦੇ ਭਾਸ਼ਾ ਵਿਭਾਗ ਅਤੇ ਕਦੇ ਕਿਸੇ ਹੋਰ ਪਾਸੇ ਭੇਜ ਕੇ ਡੰਗ ਟਪਾਉਣ ਵਾਲੀ ਗੱਲ ਹੀ ਕਰ ਰਹੀ ਹੈ।
ਇੱਥੇ ਦੱਸਣਯੋਗ ਹੈ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਹੋ ਗਈ ਹੈ। ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅੱਠ ਸਿੱਖ ਕੈਦੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਇਕ ਕੇਸ ਵਿੱਚ ਮੌਤ ਦੇ ਸਜ਼ਾਯਾਫ਼ਤਾ ਸਿੱਖ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਹੋਰਨਾਂ ਕੇਸਾਂ ਵਿੱਚ ਉਮਰ ਕੈਦ ਤੇ ਹੋਰ ਸਜ਼ਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਸਜ਼ਾ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਿਸ਼ੇਸ਼ ਮੁਆਫ਼ੀ ਤਹਿਤ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਸਿੱਖ ਕੈਦੀਆਂ ਨੂੰ ਵੱਖ ਵੱਖ ਅਦਾਲਤਾਂ ਨੇ ਪੰਜਾਬ ਵਿੱਚ ਅਤਿਵਾਦ ਦੇ ਦੌਰ ਦੌਰਾਨ ਕੀਤੇ ਅਪਰਾਧਾਂ ਲਈ ਸਜ਼ਾਵਾਂ ਸੁਣਾਈਆਂ ਸਨ।