ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦਾ ਦੂਜਾ ਦਿਨ, ਕਰਨਗੇ ਵੱਡਾ ਐਲਾਨ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਬੀਤੇ ਦਿਨ ਪੰਜਾਬ ਆਏ ਸਨ। ਬੀਤੇ ਦਿਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੁਧਿਆਣਾ ਪਹੁੰਚੇ।
ਹੋਰ ਪੜ੍ਹੋ: ਪਟਾਕਿਆਂ 'ਚ ਜ਼ਹਿਰੀਲੇ ਰਸਾਇਣਾਂ ਦੀ ਵਰਤੋਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ
ਜਿੱਥੇ ਉਹਨਾਂ ਨੇ ਵਪਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਉਹ ਦੇਰ ਰਾਤ ਤੱਕ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਦੇ ਰਹੇ। ਖ਼ਬਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਅਹਿਮ ਐਲਾਨ ਕਰਨ ਜਾ ਰਹੇ ਹਨ।
ਹੋਰ ਪੜ੍ਹੋ: ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਹੋਵੇਗੀ ਆਰੰਭ
ਇਸ ਮੌਕੇ ਅਰਵਿੰਦ ਕੇਜਰੀਵਾਲ ਦੂਜੀ ਗਰੰਟੀ ਦਾ ਐਲ਼ਾਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਪ੍ਰੈਸ ਕਾਨਫਰੰਸ ਦੌਰਾਨ ਸੀਐਮ ਕੇਜਰੀਵਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਦਾ ਐਲਾਨ ਕਰ ਸਕਦੇ ਹਨ।