ਸਿੱਧੂ ਪੰਜਾਬ ਲਈ ਸਹੀ ਨਹੀਂ, ਉਹ ਜਿੱਥੋਂ ਵੀ ਚੋਣ ਲੜੇਗਾ ਮੈਂ ਉਸ ਨੂੰ ਜਿੱਤਣ ਨਹੀਂ ਦੇਵਾਂਗਾ- ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਤੋਂ ਵਾਪਸ ਪਰਤੇ ਕੈਪਟਨ

Captain Amarinder Singh and Navjot Sidhu

 

ਚੰਡੀਗੜ੍ਹ: ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਵੀਰਵਾਰ ਨੂੰ ਚੰਡੀਗੜ੍ਹ ਪਹੁੰਚੇ। ਇਥੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਹੁਣ ਕਾਂਗਰਸ ਵਿੱਚ ਨਹੀਂ ਹਾਂ।

 

 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਚਲਾਉਣਾ ਚੰਨੀ ਦਾ ਫੈਸਲਾ ਹੈ, ਨਵਜੋਤ ਸਿੰਘ ਸਿੱਧੂ ਨੂੰ ਚੰਨੀ ਦੇ ਕੰਮ ਵਿੱਚ ਦਖਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਿੱਧੂ ਜਿੱਥੋ ਵੀ ਚੋਣ ਲੜੇਗਾ, ਮੈਂ ਉਸ ਨੂੰ ਜਿੱਤਣ ਨਹੀਂ ਦੇਵਾਂਗਾ ਨਾਲ ਹੀ ਉਹਨਾਂ ਕਿਹਾ ਕਿ ਸਿੱਧੂ ਪੰਜਾਬ ਲਈ ਸਹੀ ਇਨਸਾਨ ਨਹੀਂ ਹੈ।