ਦੁਖਦਾਈ ਖ਼ਬਰ: ਫ਼ੌਜੀ ਜਵਾਨ ਦੀ ਲੱਦਾਖ 'ਚ ਸੜਕ ਹਾਦਸੇ 'ਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ 'ਚ ਫੈਲੀ ਸੋਗ ਦੀ ਲਹਿਰ

photo

 

ਫਰੀਦਕੋਟ: ਦੇਸ਼ ਦੀ ਸੇਵਾ ਕਰਦੇ ਸਰਹੱਦੀ ਬਾਰਡਰਾਂ 'ਤੇ ਫੌਜੀ ਜਵਾਨ ਸ਼ਹੀਦ ਹੋ ਰਹੇ ਹਨ। ਜਿਸ ਦੇ ਤਹਿਤ ਅੱਜ ਇਕ ਹੋਰ ਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਫ਼ੌਜੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਐਕੀਸਡੈਂਟ ਦੌਰਾਨ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਫੌਜੀ ਅੰਮ੍ਰਿਤਪਾਲ ਦੇ ਪਿਤਾ ਬਾਬੂ ਸਿੰਘ ਨੇ ਦੱਸਿਆ ਕਿ ਮੇਰਾ ਪੁੱਤਰ ਅੰਮ੍ਰਿਤਪਾਲ ਸਿੰਘ 19 ਸਤੰਬਰ ਨੂੰ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਗਿਆ ਸੀ। ਉਹ ਚੰਡੀਗੜ੍ਹ ਤੋਂ ਆਪਣੇ ਸਾਥੀਆਂ ਸਮੇਤ ਲੱਦਾਖ ਨੂੰ ਗੱਡੀਆਂ ਦੇ ਕਾਫਿਲੇ ਰਾਹੀਂ ਖਾਣ-ਪੀਣ ਦਾ ਸਾਮਾਨ ਤੇ ਦਵਾਈਆਂ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਗੱਡੀ ਪਲਟ ਗਈ ਤੇ ਅੰਮ੍ਰਿਤਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ।