ਨੌਜਵਾਨ ਨੂੰ ਅਵਾਰਾ ਪਸ਼ੂ ਨੇ ਮਾਰੀ ਟੱਕਰ, ਲੱਗੇ 12 ਟਾਂਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੜਕਾਂ 'ਤੇ ਪਸ਼ੂਆਂ ਦੀ ਗਿਣਤੀ ਵਧਣ ਕਾਰਨ ਹਾਦਸਿਆਂ ਵਿਚ ਰਿਹਾ ਹੈ ਵਾਧਾ

photo

 

ਅਬੋਹਰ: ਅਬੋਹਰ ਦੇ ਪਿੰਡ ਡੰਗਰਖੇੜਾ ਦੇ ਰਹਿਣ ਵਾਲੇ ਬਾਈਕ ਸਵਾਰ ਨੌਜਵਾਨ ਨੂੰ ਅਵਾਰਾ ਪਸ਼ੂਆਂ ਨੇ ਟੱਕਰ ਮਾਰ ਦਿੱਤੀ। ਘਟਨਾ ਵਿਚ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਰਾਹਗੀਰਾਂ ਵੱਲੋਂ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੇ ਸਿਰ 'ਤੇ ਕਰੀਬ 12 ਟਾਂਕੇ ਲੱਗੇ ਹਨ।

ਇਹ ਵੀ ਪੜ੍ਹੋ: ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ 

ਸੰਦੀਪ ਕੁਮਾਰ (40) ਸ਼ੁੱਕਰਵਾਰ ਦੇਰ ਸ਼ਾਮ ਕਿਸੇ ਕੰਮ ਲਈ ਪਿੰਡ ਚੂਹੜੀਵਾਲਾ ਧੰਨਾ ਆਇਆ ਹੋਇਆ ਸੀ। ਵਾਪਸ ਆਉਂਦੇ ਸਮੇਂ ਜਦੋਂ ਉਹ ਪਿੰਡ ਨਿਹਾਲਖੇੜਾ ਨੇੜੇ ਪਹੁੰਚਿਆ ਤਾਂ ਅਚਾਨਕ ਸੜਕ 'ਤੇ ਇਕ ਪਸ਼ੂ ਆ ਗਿਆ। ਜਿਸ ਕਾਰਨ ਦੋਵਾਂ ਦੀ ਟੱਕਰ ਹੋ ਗਈ। 

ਇਹ ਵੀ ਪੜ੍ਹੋ: ਰਿਸ਼ਤਿਆਂ ਨਾਲੋਂ ਜ਼ਿਆਦਾ ਪਿਆਰੀ ਹੋਈ ਜ਼ਮੀਨ, ਧੀ ਨੇ ਪਿਓ ਤੋਂ ਧੋਖੇ ਨਾਲ ਹੜੱਪੀ 7 ਕਿੱਲੇ ਜ਼ਮੀਨ ਤੇ ਘਰ 

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਆਵਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਚਲਾਈ ਗਈ ਸੀ। ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ ਪਰ ਹੁਣ ਇਹ ਕੰਮ ਰੋਕ ਦਿੱਤਾ ਗਿਆ ਹੈ। ਜਿਸ ਕਾਰਨ ਇਕ ਵਾਰ ਫਿਰ ਸੜਕਾਂ 'ਤੇ ਪਸ਼ੂਆਂ ਦੀ ਗਿਣਤੀ ਵਧਣ ਲੱਗੀ ਹੈ ਅਤੇ ਇਸ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੋ ਰਿਹਾ ਹੈ।