ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਚੁਣੌਤੀ, ਚੋਣਾਂ ਦਾ ਨੋਟੀਫ਼ਿਕੇਸ਼ਨ ਰੱਦ ਕਰਨ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟੀਸ਼ਨ 'ਚ ਰਾਖਵਾਂਕਰਨ 'ਤੇ ਵੀ ਚੁੱਕੇ ਸਵਾਲ

Challenge in the High Court regarding Panchayat elections

ਚੰਡੀਗੜ੍ਹ: ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਭਲਕੇ ਕੀਤੀ ਜਾਵੇਗੀ। ਪਟੀਸ਼ਨਕਰਤਾ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਵਿੱਚ ਰਾਖਵਾਂਕਰਨ ਉੱਤੇ ਸਵਾਲ ਚੁੱਕੇ ਹਨ।

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਨਾਮਜ਼ਦਗੀ ਲਈ 3 ਦਿਨ ਦਾ ਸਮਾਂ ਵੱਧ ਦਿੱਤਾ ਗਿਆ ਹੈ ਜੋ ਕਿ ਕਾਨੂੰਨ ਅਨੁਸਾਰ ਗਲਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਗਿਆ ਹੈ।

ਪਟੀਸ਼ਨਕਰਤਾ ਨੇ ਨੋ ਡਿਊ ਸਰਟੀਫਿਕੇਟ ਲਈ ਜਾਰੀ ਕੀਤੀ ਗਈ ਲੈਟਰ ਉੱਤੇ ਸਵਾਲ ਚੁੱਕੇ ਹਨ। ਪਟੀਸ਼ਨ ਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਇਹ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਚਾਹੀਦਾ ਹੈ।