ਸ਼੍ਰੋਮਣੀ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਪਾਰਟੀ ’ਚੋਂ ਕੀਤਾ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਸਨ ਸੀਨੀਅਰ ਆਗੂ

Shiromani Akali Dal expels Jagdeep Cheema from the party

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ।  ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦੱਸ ਦੇਈਏ ਕਿ ਬੀਤੀ 24 ਅਗਸਤ ਨੂੰ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਕੌਨੀ ਜਨਰਲ ਸਕੱਤਰ ਲਗਾਇਆ ਸੀ।