ਸੂਬੇ ਵਿਚ 8810992 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਵਿਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 8810992 ਮੀਟ੍ਰਿਕ ਟਨ ਝੋਨੇ ਦੀ...

8810992 metric tonnes of Paddy purchased in the state

ਚੰਡੀਗੜ੍ਹ (ਸਸਸ) : ਪੰਜਾਬ ਵਿਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 8810992 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 12,357.21 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 8743818 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 67174 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 2983761 ਟਨ, ਮਾਰਕਫੈੱਡ ਵਲੋਂ 2038396 ਟਨ ਅਤੇ ਪਨਸੱਪ ਵਲੋਂ 1782878 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 873012 ਟਨ ਅਤੇ 909318 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 156453 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।