ਹੁਣ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਾਅਰਿਆਂ 'ਤੇ ਕਾਲਾ ਰੰਗ ਫੇਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Slogans of Khalistan on School Walls

ਮਾਨਸਾ - ਬੀਤੀ ਰਾਤ ਜ਼ਿਲ੍ਹਾ ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੀ ਬਾਹਰੀ ਕੰਧ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ। ਇਸ ਸਬੰਧੀ ਰੌਲਾ ਉਸ ਸਮੇਂ ਪਿਆ ਜਦੋਂ ਪੁਲਿਸ ਦਾ ਇਕ ਜਵਾਨ ਡਿਊਟੀ 'ਤੇ ਜਾਣ ਲੱਗਾ ਉਸ ਰਸਤੇ ਤੋਂ ਗੁਜ਼ਰ ਰਿਹਾ ਸੀ।

ਕੋਲ ਦੀ ਲੰਘ ਦਿਆਂ ਉਸ ਦੀ ਨਜ਼ਰ ਕੰਧ 'ਤੇ ਲਿਖੇ ਨਾਅਰਿਆਂ 'ਤੇ ਪਈ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਾਅਰਿਆਂ 'ਤੇ ਕਾਲਾ ਰੰਗ ਫੇਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ -16 ਵਿਚ ਲਗਾਏ ਗਏ ਪੋਸਟਰਾਂ 'ਤੇ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਵਿਚ ਅਤੇ ਸਿੱਖ ਸੁਤੰਤਰਤਾ ਬਾਰੇ ਗੱਲਾਂ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਜੁਆਇਨ ਦਾ ਰੈਵੋਲਿਊਸ਼ਨ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ ਸੀ।