ਨਿਕਿਤਾ ਕਤਲ ਕਾਂਡ ਦਾ ਮੁੱਖ ਮੁਲਜ਼ਮ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ ਭੇਜਿਆ

ਏਜੰਸੀ

ਖ਼ਬਰਾਂ, ਪੰਜਾਬ

ਨਿਕਿਤਾ ਕਤਲ ਕਾਂਡ ਦਾ ਮੁੱਖ ਮੁਲਜ਼ਮ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ ਭੇਜਿਆ

image

ਪੁਲਿਸ ਨੇ ਨਿਕਿਤਾ ਦੇ ਪਰਵਾਰਕ ਮੈਂਬਰਾਂ ਨੂੰ ਦਿਤੀ ਸੁਰੱਖਿਆ

ਫ਼ਰੀਦਬਾਦ, 29 ਅਕਤੂਬਰ: ਫਰੀਦਾਬਾਦ ਪੁਲਿਸ ਨੇ ਨਿਕਿਤਾ ਤੋਮਰ ਕਤਲ ਕਾਂਡ ਵਿਚ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਸੁਰੱਖਿਆ ਮੁਹਈਆ ਕਰਵਾਈ ਹੈ। ਇਹ ਜਾਣਕਾਰੀ ਪੁਲਿਸ ਨੇ ਇਕ ਬੁਲਾਰੇ ਨੇ ਦਿਤੀ ਹੈ।
ਪੁਲਿਸ ਬੁਲਾਰੇ ਨੇ ਵੀਰਵਾਰ ਨੂੰ ਦਸਿਆ ਕਿ ਵਿਦਿਆਰਥਣ ਨਿਤਿਕਾ ਦੇ ਭਰਾ, ਪਿਤਾ ਤੇ ਮਾਂ ਨੂੰ ਵੱਖ-ਵੱਖ ਗਨਮੈਨ ਦਿਤੇ ਗਏ ਹਨ ਜੋ 24 ਘੰਟੇ ਤਿੰਨਾਂ ਦੀ ਸੁਰੱਖਿਆ ਵਿਚ ਤੈਨਾਤ ਰਹਿਣਗੇ। ਉਨ੍ਹਾਂ ਦਸਿਆ ਕਿ ਨਿਕਿਤਾ ਕਤਲ ਮਾਮਲੇ ਵਿਚ ਪੁਲਿਸ 12 ਦਿਨ ਦੇ ਅੰਦਰ ਦੋਸ਼ ਪੱਤਰ ਦਾਖ਼ਲ ਕਰੇਗੀ। ਪੁਲਿਸ ਦਾ ਦਾਅਵਾ ਹੈ ਕਿ ਕਤਲ ਕਾਂਡ ਨਾਲ ਸਬੰਧਤ ਸਾਰੇ ਤੱਥ ਇੱਕਠੇ ਕਰ ਲਏ ਗਏ ਹਨ। ਹੁਣ ਬਸ ਦੋਸ਼ ਪੱਤਰ ਤਿਆਰ ਕਰਕੇ ਅਦਾਲਤ ਵਿਚ ਪੇਸ਼ ਕਰਨਾ ਬਾਕੀ ਹੈ।
ਬੁਲਾਰੇ ਨੇ ਦਸਿਆ ਕਿ ਨਿਕਿਤਾ ਕਤਲ ਕਾਂਡ ਦੇ ਇਕ ਹੋਰ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦਸਿਆ ਕਿ ਪੁਲਿਸ ਨੇ ਮੁਲਜ਼ਮ ਅਜ਼ਰੂਦੀਨ ਨੂੰ ਬੁੱਧਵਾਰ ਦੀ ਰਾਤ ਨੂੰ ਦੁਪਹਿਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਅਜ਼ਰੂਦੀਨ ਨੇ ਕਤਲ ਦੇ ਮੁੱਖ ਦੋਸ਼ੀ ਤੌਸੀਫ ਨੂੰ ਹਥਿਆਰ ਮੁਹੱਈਆ ਕਰਵਾਏ ਸਨ।
ਉਨ੍ਹਾਂ ਕਿਹਾ ਕਿ ਨਿਕਿਤਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਤੌਸੀਫ਼ ਦੀ ਦੋ ਦਿਨਾਂ ਹਿਰਾਸਤ ਪੂਰੀ ਹੋਣ ਤੋਂ ਬਾਅਦ ਐਸਆਈਟੀ ਨੇ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿਤਾ ਹੈ।
ਜ਼ਿਕਰਯੋਗ ਹੈ ਕਿ ਫਰੀਦਾਬਾਦ ਜ਼ਿਲ੍ਹੇ (ਹਰਿਆਣਾ) ਦੇ ਬਲੱਭਗੜ੍ਹ 'ਚ ਵਿਦਿਆਰਥਣ ਨਿਕਿਤਾ ਤੋਮਰ ਦਾ ਦਿਨ ਵੇਲੇ ਗੋਲੀ ਮਾਰ ਕੇ ਕਤਲ ਕਰ ਦਿਤਾ ਸੀ। ਤੋਮਰ ਬਲੱਭਗੜ੍ਹ ਦੇ ਅਗਰਵਾਲ ਕਾਲਜ ਵਿਚ ਪੇਪਰ ਦੇਣ ਆਈ ਸੀ। ਜਦੋਂ ਸਿਰਫਿਰੇ ਨੇ ਉਸ ਨੂੰ ਅਗ਼ਵਾ ਕਰਨ ਦੀ ਕੋਸ਼ਿਸ਼ ਕਰਦਿਆਂ ਉਸ ਨੂੰ ਗੋਲੀ ਮਾਰ ਦਿਤੀ। (ਏਜੰਸੀ)