ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦਾ ਮਾਮਲਾ: ਇਕੱਲੇ ਸਿੰਘ ਨੇ ਜਾਮ ਕੀਤਾ ਜਗਰਾਉਂ ਪੁਲ
ਸ੍ਰੀ ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੇ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਸਿੱਖਾਂ ਅਤੇ ਹੋਰ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਰੋਸ ਹੈ।
ਜਗਰਾਉਂ (ਰਾਜਵਿੰਦਰ ਸਿੰਘ): ਸ੍ਰੀ ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੇ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਸਿੱਖਾਂ ਅਤੇ ਹੋਰ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਰੋਸ ਹੈ। ਇਸ ਦੇ ਚਲਦਿਆਂ ਅੱਜ ਜਗਰਾਉਂ ਵਿਖੇ ਇਕੱਲਾ ਸਿੰਘ ਪੁਲਿਸ ਨਾਲ ਭਿੜ ਗਿਆ।
ਹੋਰ ਪੜ੍ਹੋ: ਪੀਐਮ ਮੋਦੀ ਨੇ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ
ਦਰਅਸਲ ਹਰਪ੍ਰੀਤ ਸਿੰਘ ਨੇ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਜਗਰਾਉਂ ਪੁਲ ਜਾਮ ਕੀਤਾ। ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਇਸ ਲਈ ਮਜਬੂਰੀ ਵਜੋਂ ਉਸ ਨੇ ਇਹ ਕਦਮ ਚੁੱਕਿਆ ਹੈ।
ਹੋਰ ਪੜ੍ਹੋ: ਮਮਤਾ ਬੈਨਰਜੀ ਦਾ ਤੰਜ਼, 'ਕਾਂਗਰਸ ਕਰਕੇ ਹੀ ਪੀਐਮ ਮੋਦੀ ਜ਼ਿਆਦਾ ਤਾਕਤਵਰ'
ਇਸ ਦੌਰਾਨ ਸਿੱਖ ਨੇ ਭਾਵੁਕ ਹੋ ਕਿ ਕਿਹਾ ਕਿ ਚਾਹੇ ਉਸ ਨੂੰ ਗ੍ਰਿਫ਼ਤਾਰੀ ਦੇਣੀ ਪਵੇ ਪਰ ਜਦੋਂ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗਲਤ ਸ਼ਬਦਾਵਲੀ ਬੋਲਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਮੋਰਚਾ ਜਾਰੀ ਰਹੇਗਾ। ਉਹਨਾਂ ਦੱਸਿਆ ਕਿ ਜਦੋਂ ਤੱਕ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ 2 ਘੰਟੇ ਸਵੇਰ ਅਤੇ 2 ਘੰਟੇ ਸ਼ਾਮ ਨੂੰ ਧਰਨਾ ਲੱਗੇਗਾ। ਲੋੜ ਪੈਣ ’ਤੇ ਦੇਸ਼ ਵਿਆਪੀ ਸੰਘਰਸ਼ ਵੀ ਕੀਤਾ ਜਾਵੇਗਾ।