ਕੈਪਟਨ ਦੀ ਮੁੱਖ ਮੰਤਰੀ ਚੰਨੀ ਨੂੰ ਨਸੀਹਤ, 'ਕਿਸਾਨਾਂ ਨੂੰ ਨਾ ਕਰੋ ਗੁੰਮਰਾਹ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਮੇਰੀ ਸਰਕਾਰ ਪਹਿਲਾਂ ਹੀ ਕਿਸਾਨਾਂ ਨਾਲ ਕਰ ਚੁੱਕੀ ਹੈ ਗੱਲਬਾਤ'

Charanjit Singh Channi and Amarinder Singh

 

ਚੰਡੀਗੜ੍ਹ :  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਕੈਪਟਨ ਨੇ ਉਹਨਾਂ  ਤੇ ਵੱਡਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਜੋ ਤੁਸੀਂ ਹੁਣ ਕਰ ਰਹੇ ਹੋ, ਉਹ ਸਭ ਸਰਕਾਰ ਵਿੱਚ ਹੁੰਦਿਆਂ ਮੈਂ ਪਹਿਲਾਂ ਹੀ ਕਰ ਚੁੱਕਾ ਹਾਂ।

 

 

ਅਸੀਂ ਵੀ ਖੇਤੀ ਕਾਨੂੰਨਾਂ ਬਾਰੇ ਕਿਸਾਨ ਆਗੂਆਂ ਨਾਲ ਗੱਲ ਕੀਤੀ ਸੀ ਤੇ ਵਿਧਾਨ ਸਭਾ ਵਿੱਚ ਵੀ ਆਪਣੇ ਸੋਧ ਕਾਨੂੰਨ ਪਾਸ ਕੀਤੇ ਸਨ ਪਰ ਰਾਜਪਾਲ ਉਨ੍ਹਾਂ ‘ਤੇ ਬੈਠੇ ਹਨ। ਜੇ ਹੁਣ ਤੁਸੀਂ ਵੀ ਕੋਈ ਨਵੇਂ ਕਾਨੂੰਨ ਪਾਸ ਕਰਦੇ ਹੋ ਤਾਂ ਉਨ੍ਹਾਂ ਨਾਲ ਵੀ ਇਹੀ ਸਭ ਹੋਵੇਗਾ। ਤੁਸੀਂ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਉਹਨਾਂ ਨੂੰ ਗੁੰਮਰਾਹ ਨਾ ਕਰੋ। 

 

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 8 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਮੁੱਖ ਮਤੰਰੀ ਚੰਨੀ ਨੇ ਅੱਜ ਇਸੇ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਕਿਸਾਨ ਸਾਨੂੰ ਜੋ ਪਾਸ ਕਰਨ ਨੂੰ ਕਹਿਣਗੇ, ਉਹੀ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡਾ ਦਿੱਤਾ ਇੱਕ ਵੀ ਨੁਕਤਾ ਨਹੀਂ ਹਿਲਾਵਾਂਗੇ।