ਇਨਸਾਫ਼ ਤਾਂ ਦੂਰ, ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣੋਂ ਕਿਉਂ ਨਹੀਂ ਹਟਦੀ ਕਾਂਗਰਸ: ਬਲਜਿੰਦਰ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਇਸ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ: ਗਿਆਸਪੁਰਾ

Prof Baljinder Kaur

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਹਾਈਕਮਾਨ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਲਈ ਸਥਾਈ ਮੈਂਬਰ ਦਾ ਅਹੁਦਾ ਦਿੱਤੇ ਜਾਣ ’ਤੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਪੰਜਾਬ ਕਾਂਗਰਸ ਨੂੰ ਵੀ ਇਸ ਮੁੱਦੇ ’ਤੇ ਘੇਰਦਿਆਂ ਮੁੱਖ ਮੰਤਰੀ ਅਤੇ ੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਇਸ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੰਗਾਰਿਆ ਹੈ।  

ਹੋਰ ਪੜ੍ਹੋ: ਮੰਗਾਂ ਨਾ ਮੰਨਣ ਦੀ ਸੂਰਤ ਵਿਚ ਕਿਸਾਨ ਦਿੱਲੀ ਮੋਰਚਾ ਨਹੀਂ ਛੱਡਣਗੇ

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਪਾਰਟੀ ਦੇ ਬੁਲਾਰੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਗਾਂਧੀ ਪਰਿਵਾਰ ਸਮੇਤ ਸਮੁੱਚੀ ਕਾਂਗਰਸ ਨੂੰ ਪੁੱਛਿਆ ਕਿ ਕਾਂਗਰਸ ਨੇ ਸਿੱਖਾਂ ਨੂੰ ਇਨਸਾਫ਼ ਤਾਂ ਨਹੀਂ ਦਿੱਤਾ, ਪਰ 1984 ਦੇ ਕਤਲੇਆਮ ਦੇ ਅੱਜ ਤੱਕ ਅੱਲ਼ੇ ਪਏ ਜ਼ਖ਼ਮਾਂ ’ਤੇ ਲੂਣ ਛਿੜਕਣੋਂ ਕਦੋਂ ਹਟੇਗੀ?

ਹੋਰ ਪੜ੍ਹੋ: ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦਾ ਮਾਮਲਾ: ਇਕੱਲੇ ਸਿੰਘ ਨੇ ਜਾਮ ਕੀਤਾ ਜਗਰਾਉਂ ਪੁਲ

ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ‘‘ਕਾਂਗਰਸ ਦੱਸੇ ਕਿ ਆਖ਼ਰ ਜਗਦੀਸ਼ ਟਾਇਟਲਰ ਨੇ ਗਾਂਧੀ ਪਰਿਵਾਰ ‘ਤੇ ਅਜਿਹੀ ਕਿਹੜੀ ਮਿਹਰਬਾਨੀ ਕੀਤੀ ਹੋਈ ਹੈ ਕਿ ਟਾਇਟਲਰ ਨੂੰ ਵਾਰ- ਵਾਰ ਅਹੁਦੇ ਬਖਸ਼ੇ ਜਾ ਰਹੇ ਹਨ, ਜਦੋਂਕਿ ਟਾਇਟਲਰ ਦਾ ਅਪਰਾਧ ਅਹੁਦੇ ਰੁਤਬਿਆਂ ਦਾ ਨਹੀਂ, ਸਗੋਂ ਜੇਲ੍ਹ ’ਚ ਸੜਨ ਦੇ ਲਾਇਕ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਜਗਦੀਸ਼ ਟਾਇਟਲਰ ਵਰਗੇ ਗੁਨਾਹਗਾਰਾਂ ਨੂੰ ਅਹੁਦੇ ਬਖਸ਼- ਬਖਸ਼ ਕੇ ਸਿੱਖਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਵਾਰ- ਵਾਰ ਨਾ ਚਿੜਾਇਆ ਜਾਵੇ।

ਹੋਰ ਪੜ੍ਹੋ: ਪੀਐਮ ਮੋਦੀ ਨੇ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜਗਦੀਸ਼ ਟਾਇਟਲਰ 1984 ਦੇ ਸਿੱਖ ਕਤਲੇਆਮ ਦਾ ਚਰਚਿਤ ਅਤੇ ਅਦਾਲਤੀ ਦੋਸ਼ੀ ਹੈ ਅਤੇ ਇਸ ਖ਼ਿਲਾਫ਼ ਸੀ.ਬੀ.ਆਈ. ਕੋਲ ਕਈ ਮਾਮਲੇ ਵਿਚਾਰ ਅਧੀਨ ਹਨ। ਬਦਕਿਸਮਤੀ ਇਹ ਹੈ ਕਿ ਜਿਸ ਤਰ੍ਹਾਂ ਕਾਂਗਰਸ ਸੱਤਾ ਵਿਚ ਰਹਿੰਦਿਆਂ ਜਗਦੀਸ਼ ਟਾਇਟਲਰ ਅਤੇ ਹੋਰ ਦੋਸ਼ੀਆਂ ਨੂੰ ਬਚਾਉਂਦੀ ਰਹੀ ਹੈ, ਉਸੇ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵੀ ਅਜਿਹੇ ਕਥਿਤ ਕਾਤਲਾਂ ਨੂੰ ਹੱਥ ਨਾ ਪਾ ਕੇ ਬਚਾਅ ਰਹੀ ਹੈ। 

ਹੋਰ ਪੜ੍ਹੋ: ਕਾਂਗਰਸ ਨਾਲ ਗੱਲਬਾਤ ਦੀਆਂ ਖ਼ਬਰਾਂ ਨੂੰ ਕੈਪਟਨ ਨੇ ਦੱਸਿਆ ਗਲਤ, ਕਿਹਾ ਹੁਣ ਨਹੀਂ ਕਰਾਂਗਾ ਵਾਪਸੀ

ਪਾਰਟੀ ਦੇ ਬੁਲਾਰੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, ‘‘ਕਾਂਗਰਸ ਹਾਈ ਕਮਾਨ ਦੇ ਇਸ ਫ਼ੈਸਲੇ ਨੇ ਕਾਂਗਰਸ ਦੀ 1984 ਦੇ ਕਤਲੇਆਮ ਬਾਰੇ ਮਾਨਸਿਕਤਾ ਇੱਕ ਵਾਰ ਫਿਰ ਨੰਗੀ ਕਰ ਦਿੱਤੀ ਹੈ। ਸਾਫ਼ ਹੈ ਕਿ ਕਾਂਗਰਸ ਕਦੇ ਵੀ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕਦੀ, ਹਲਾਂਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ’ਤੇ 1984 ਤੋਂ ਬਾਅਦ ਵੀ ਕਈ ਵਾਰ ਵਿਸ਼ਵਾਸ਼ ਕੀਤਾ ਹੈ। ਪਰ ਕਾਂਗਰਸ ਨੇ ਹਰ ਵਾਰ ਸਿੱਖਾਂ ਅਤੇ ਪੰਜਾਬੀਆਂ ਨਾਲ ਵਿਸ਼ਵਾਸ਼ਘਾਤ ਹੀ ਕੀਤਾ ਹੈ।’’ ‘ਆਪ’ ਆਗੂਆਂ ਨੇ ਕਾਂਗਰਸ ਹਾਈਕਮਾਨ ਵੱਲੋਂ ਜਗਦੀਸ਼ ਟਾਇਟਲਰ ਨੂੰ ਨਿਵਾਜੇ ਗਏ ਮਾਣ ਸਨਮਾਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਆਪੋਂ-ਆਪਣਾ ਸਟੈਂਡ ਸਪੱਸ਼ਟ ਕਰਨ।