ਅਜਨਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਪੁਲਿਸ ਵੱਲੋਂ ਕਤਲ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਅੰਮ੍ਰਿਤਸਰ ( ਸਰਵਣ ਸਿੰਘ) ਮਹਾਂਨਗਰ ਅੰਮ੍ਰਿਤਸਰ ਅਤੇ ਇਸ ਦੇ ਆਸ ਪਾਸ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲੱਗੇ ਪੁਲਿਸ ਦੇ ਡਰ ਤੋਂ ਜ਼ਰਾ ਵੀ ਨਹੀਂ ਝਿਜਕਦੇ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਨਾਲ ਲਗਦੇ ਅਜਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
|
ਜਾਣਕਾਰੀ ਅਨੁਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਵਿਖੇ ਇਕ 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਨੂੰ ਪਿੰਡ ਦੀ ਗਰਾਊਂਡ ’ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਦੇ ਨਿਸ਼ਾਨ ਵੀ ਨਜ਼ਰ ਆਏ ਹਨ। ਮ੍ਰਿਤਕ ਦੀ ਪਹਿਚਾਣ ਨੂੰ ਥੌਮਸ (20) ਵਜੋਂ ਹੋਈ ਹੈ।
ਹੋਰ ਵੀ ਪੜ੍ਹੋ: ਗੋਆ 'ਚ ਬੋਲੇ ਰਾਹੁਲ ਗਾਂਧੀ, 'ਸਾਡੇ ਮੈਨੀਫੈਸਟੋ 'ਚ ਜੋ ਵੀ ਹੁੰਦਾ ਹੈ ਉਹ ਗਾਰੰਟੀ ਹੈ, ਵਾਅਦੇ ਨਹੀਂ'
ਇਸ ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਥੌਮਸ (20) ਬੀਤੀ ਰਾਤ ਘਰੋਂ ਬਾਜ਼ਾਰ ਗਿਆ ਸੀ, ਪਰ ਵਾਪਸ ਮੁੜ ਕੇ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਪਿੰਡ ਦੀ ਗਰਾਊਂਡ ’ਚੋਂ ਉਸ ਦੀ ਲਾਸ਼ ਮਿਲੀ। ਉਨ੍ਹਾਂ ਪੁਲਿਸ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਹੋਇਆ ਹੈ ਅਤੇ ਕਤਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹੋਰ ਵੀ ਪੜ੍ਹੋ:ਅਕਾਲੀ ਦਲ ਨੇ SGPC ਨੂੰ ਸਿਆਸੀ ਹਿੱਤਾਂ ਲਈ ਵਰਤਿਆ- ਬੀਬੀ ਭੱਠਲ