ਖੇਤ 'ਚ ਗੁਬਾਰਿਆਂ ਨਾਲ ਬੰਨ੍ਹਿਆ ਮਿਲਿਆ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦਾ ਬੈਨਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਂਚ 'ਚ ਜੁਟੀ ਪੁਲਿਸ

photo

 

ਬਠਿੰਡਾ: ਪੰਜਾਬ ਵਿੱਚ ਆਏ ਦਿਨ ਜਿੱਥੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਦੀ ਆਵਾਜਾਈ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਬਠਿੰਡਾ ਦੇ ਇੱਕ ਪਿੰਡ ਦੇ ਖੇਤ ਵਿੱਚ ਪਾਕਿਸਤਾਨ ਨਾਲ ਸਬੰਧਤ ਇੱਕ ਬੈਨਰ  ਮਿਲਿਆ ਹੈ । ਇਸ ਬੈਨਰ ਨੂੰ ਗੁਬਾਰੇ ਨਾਲ ਬੰਨ੍ਹ ਕੇ ਛੱਡਿਆ ਗਿਆ। ਸੂਚਨਾ ਮਿਲਦੇ ਹੀ ਥਾਣਾ ਦਿਆਲਪੁਰਾ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਉਕਤ ਬੈਨਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇੱਕ ਰੈਲੀ ਹੋਈ ਸੀ। ਇਹ ਬੈਨਰ ਉਕਤ ਰੈਲੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਐਸ.ਐਚ.ਓ ਹਰਨੇਕ ਸਿੰਘ ਨੇ ਦੱਸਿਆ ਹੈ ਕਿ ਘਬਰਾਉਣ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਉਕਤ ਬੈਨਰ ਇਮਰਾਨ ਖਾਨ ਦੀ ਪਾਰਟੀ ਦਾ ਹੈ, ਰੈਲੀ ਦੌਰਾਨ ਇਮਰਾਨ ਖਾਨ ਦੇ ਪ੍ਰਸ਼ੰਸਕ ਨੇ ਇਸ ਬੈਨਰ ਨੂੰ ਗੁਬਾਰਿਆਂ ਨਾਲ ਬੰਨ੍ਹ ਕੇ ਹਵਾ 'ਚ ਛੱਡਿਆ ਹੋਵੇਗਾ ਜੋ ਹਵਾ ਨਾਲ ਭਾਰਤ ਆ ਗਿਆ ਹੋਣਾ। ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਲਈ ਵਾਪਰੀ ਕਿਉਂਕਿ ਹਵਾ ਦਾ ਰੁਖ ਭਾਰਤ ਵੱਲ ਸੀ।

ਐੱਸਐੱਚਓ ਅਨੁਸਾਰ ਉਕਤ ਬੈਨਰ 'ਤੇ ਕੁਝ ਵੀ ਭਾਰਤ ਵਿਰੋਧੀ ਨਹੀਂ ਲਿਖਿਆ ਗਿਆ ਹੈ। ਬੈਨਰ 'ਤੇ ਇਮਰਾਨ ਖਾਨ ਦੀ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਹੈ। ਬੈਨਰ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।