Sukhpal Khaira News: ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਸੁਖਪਾਲ ਖਹਿਰਾ ਨੂੰ 2015 ਦੇ NDPS ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।
Sukhpal Khaira
Sukhpal Khaira News: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ 'ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ਼ ਕੀ ਸਬੂਤ ਹਨ। ਹਾਈਕੋਰਟ ਨੇ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਨੂੰ 2015 ਦੇ NDPS ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।