ਅੰਮ੍ਰਿਤਸਰ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਦੀ ਲੁੱਟ ਦੀ ਗੁੱਥੀ ਸੁਲਝਾਈ, ਡੀਜੀਪੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5.12 ਲੱਖ ਰੁਪਏ ਬਰਾਮਦ ਕਰਨ ਵਿੱਚ ਸਫਲਤਾ ਹਾਸਲ

Amritsar police solved the mystery of Punjab National Bank robbery

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕਦੀ ਲੁੱਟ ਦੀ ਗੁੱਥੀ ਨੂੰ 24 ਘੰਟਿਆ ਵਿੱਚ ਸੁਲਝਾ ਲਿਆ ਹੈ। ਇਸ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਡੀਜੀਪੀ ਨੇ ਟਵੀਟ ਵਿੱਚ ਲਿਖਿਆ ਹੈ ਕਿ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਪੰਜਾਬ ਨੈਸ਼ਨਲ ਬੈਂਕ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ, ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 5.12 ਲੱਖ ਰੁਪਏ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਚੋਰੀ ਦੀ ਵਾਰਦਾਤ ਉਤਕਰਸ਼ ਸਮਾਲ ਫਾਈਨਾਂਸ ਬੈਂਕ ਦੇ ਸੁਰੱਖਿਆ ਗਾਰਡ ਰਵਨੀਤ ਸਿੰਘ ਨੇ ਅਭੈ ਕੁਮਾਰ ਨਾਲ ਮਿਲ ਕੇ ਕੀਤੀ ਸੀ।

ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ 'ਚ ਧਨਤੇਰਸ ਵਾਲੇ ਦਿਨ ਬੰਦੂਕ ਦੀ ਨੋਕ 'ਤੇ ਬੈਂਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਦੋ ਨਕਾਬਪੋਸ਼ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ । ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ ।  ਸੀਸੀਟੀਵੀ ਅਤੇ ਬੈਂਕ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਕੀਤੀ ।