ਆਈਟੀਬੀਪੀ ਦੇ ਜਵਾਨ ਦੀ ਡਿਊਟੀ ਦੌਰਾਨ ਅਚਨਚੇਤ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਤੋਂ ਕੁਝ ਸਾਲ ਪਹਿਲਾਂ ਇੰਡੀਅਨ ਤਿੱਬਤ ਬਾਰਡਰ ਪੁਲਿਸ ਵਿਚ ਹੋਇਆ ਸੀ ਭਰਤੀ

ITBP jawan dies unexpectedly while on duty

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਖੋਦੇਬੇਟ ਦੇ ਇੰਡੀਅਨ ਤਿੱਬਤ ਬਾਰਡਰ ਪੁਲਿਸ ਵਿਚ ਤੈਨਾਤ ਨੌਜਵਾਨ ਦੀ ਡਿਊਟੀ ਦੌਰਾਨ ਅਚਨਚੇਤ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪਿੰਡ ਖੋਦੇਬੇਟ ਦੇ ਕਿਸਾਨ ਆਗੂ ਸਤਬੀਰ ਸਿੰਘ ਨੇ ਦਸਿਆ ਕਿ ਭੁਪਿੰਦਰ ਸਿੰਘ ਪੁੱਤਰ ਵਿਰਸਾ ਸਿੰਘ ਜੋ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਇੰਡੀਅਨ ਤਿੱਬਤ ਬਾਰਡਰ ਪੁਲਿਸ ਵਿਚ ਭਰਤੀ ਹੋਇਆ ਸੀ।

ਉਨ੍ਹਾਂ ਦਸਿਆ ਕਿ ਜਿਸ ਸਮੇਂ ਭੁਪਿੰਦਰ ਸਿੰਘ ਦੀ ਮੌਤ ਹੋਈ, ਉਹ ਉਸ ਸਮੇਂ ਪੀਟੀ ਕਰ ਰਿਹਾ ਸੀ। ਕਿਸਾਨ ਆਗੂ ਨੇ ਦਸਿਆ ਕਿ ਅੱਜ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਖੋਦੇ ਬੇਟ ਵਿਖੇ ਪਹੁੰਚੇਗੀ ਜਿੱਥੇ ਕਿ ਉਸਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਜਾਵੇਗਾ।

ਡੇਰਾ ਬਾਬਾ ਨਾਨਕ ਤੋਂ ਆਸ਼ਕ ਰਾਜ ਮਾਹਲਾ ਦੀ ਰਿਪੋਰਟ