ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੌਰਵ ਯਾਦਵ ਨਾਲ ਕੀਤੀ ਗਈ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹਨ ਜਸਵੀਰ ਗੜ੍ਹੀ

Jasvir Singh Garhi met with DGP Gaurav Yadav

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ’ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।