Jaggu Bhagwanpuria News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਪਹੁੰਚੀ ਪੁਲਿਸ
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਟਾਲਾ ਲੈ ਕੇ ਪੁਲਿਸ ਹੋਈ ਰਵਾਨਾ
photo
ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੀਤੀ ਦੇਰ ਰਾਤ ਪੰਜਾਬ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ’ਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲਿਆਂਦਾ ਗਿਆ, ਜਿਥੋਂ ਕਿ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜੱਗੂ ਭਗਵਾਨ ਪੁਰੀਆ ਨੂੰ ਪੁਲਿਸ ਬਟਾਲਾ ਲੈ ਕੇ ਗਈ ਹੈ। ਜੱਗੂਭਗਵਾਨ ਪੁਰੀਆ ਵਿਰੁੱਧ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਬਹੁਤ ਸਾਰੇ ਮਾਮਲੇ ਦਰਜ ਹਨ।