ਬਲਬੀਰ ਸਿੰਘ ਸੀਚੇਵਾਲ ਨੂੰ ਵੱਡਾ ਝਟਕਾ, ਸਰਕਾਰ ਨੇ ਸੀਚੇਵਾਲ ਤੋਂ ਖੋਹੀ ਮੈਂਬਰਸ਼ਿਪ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਹੋਣ ਬਦਲੇ ਪੰਜਾਬ ਸਰਕਾਰ ਨੂੰ 50 ਕਰੋੜ ਜ਼ੁਰਮਾਨੇ ਦਾ ਕਰੰਟ ਲਗਾਉਣ ਵਾਲੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ...

ਸੰਤ ਸੀਚੇਵਾਲ

ਚੰਡੀਗੜ੍ਹ (ਭਾਸ਼ਾ) : ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਹੋਣ ਬਦਲੇ ਪੰਜਾਬ ਸਰਕਾਰ ਨੂੰ 50 ਕਰੋੜ ਜ਼ੁਰਮਾਨੇ ਦਾ ਕਰੰਟ ਲਗਾਉਣ ਵਾਲੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰੀ ਤੋਂ ਹਟਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਬੀਤੀ 14 ਨਵੰਬਰ ਨੂੰ ਦਰਿਆਵਾਂ ਵਿੱਚ ਗੰਧਲਾ ਪਾਣੀ ਮਿਲਾਏ ਜਾਣ 'ਤੇ ਫੈਕਟਰੀਆਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਸੀ।

ਇਸ ਦੌਰਾਨ ਸੰਤ ਸੀਚੇਵਾਲ ਨੇ ਸਰਕਾਰ ਦੀ 'ਨਾਲਾਇਕੀ' ਵੀ ਐਨਜੀਟੀ ਸਾਹਮਣੇ ਉਜਾਗਰ ਕੀਤੀ ਸੀ। ਪੰਜਾਬ ਸਰਕਾਰ ਨੂੰ ਲੱਗੇ 50 ਕਰੋੜ ਦੇ ਇਸ ਝਟਕੇ ਤੋਂ ਬਾਅਦ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਓ ਪੀ ਸੋਨੀ ਤੋਂ ਵਾਤਵਰਨ ਦਾ ਮੰਤਰਾਲਾ ਖੋਹ ਕੇ ਉਸਦੀ ਕਮਾਨ ਖੁਦ ਸੰਭਾਲ ਲਈ ਸੀ। ਸੰਤ ਸੀਚੇਵਾਲ ਨੂੰ ਪ੍ਰਦੂਸ਼ਣ ਫੈਲਾਉਣ ਬਦਲੇ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਦੀ ਮੁੱਖ ਵਜ੍ਹਾ ਮੰਨਿਆ ਗਿਆ ਜਿਸ ਕਰਕੇ ਹੁਣ ਸਰਕਾਰ ਨੇ ਸੀਚੇਵਾਲ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰੀ ਖੋਹ ਲਈ ਹੈ।