ਕੈਪਟਨ ਸਰਕਾਰ ਵਲੋਂ ਲੰਬਿਤ ਪਏ ਵੈਟ/ਜੀ.ਐਸ.ਟੀ ਮੁੜ ਭੁਗਤਾਨ ਲਈ 270 ਕਰੋੜ ਰੁਪਏ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ...

Captain releases Rs. 270 crore for clearing pending VAT/GST refunds

ਚੰਡੀਗੜ੍ਹ (ਸਸਸ) : ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕੋਸ਼ਿਸ਼ਾਂ ਨੂੰ ਅੱਗੇ ਹੋਰ ਹੁਲਾਰਾ ਦਿੰਦੇ ਹੋਏ ਵਿੱਤ ਵਿਭਾਗ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਸਬੰਧਤ ਜੀ.ਐਸ.ਟੀ/ਵੈਟ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ ਹੋਰ 270 ਕਰੋੜ ਰੁਪਏ ਜਾਰੀ ਕਰ ਦਿਤੇ ਹਨ। 

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ 270 ਕਰੋੜ ਰੁਪਏ ਦੀ ਰਾਸ਼ੀ ਵਿਚੋਂ 240 ਕਰੋੜ ਰੁਪਏ ਦੀ ਰਾਸ਼ੀ ਤਕਰੀਬਨ 2500 ਲਾਭਪਾਤਰੀਆਂ ਨੂੰ ਵੈਟ ਦੇ ਮੁੜ ਭੁਗਤਾਨ ਲਈ ਜਾਰੀ ਕੀਤੀ ਗਈ ਹੈ ਜਦਕਿ 56 ਕਰੋੜ ਰੁਪਏ ਦੀ ਰਾਸ਼ੀ ਤਕਰੀਬਨ 1600 ਲਾਭਪਾਤਰੀਆਂ ਨੂੰ ਜੀ.ਐਸ.ਟੀ ਦੇ ਮੁੜ ਭੁਗਤਾਨ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਸੂਬੇ ਭਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜੀ.ਐਸ.ਟੀ/ਵੈਟ ਦੇ ਲੰਬਿਤ ਪਏ ਸਾਰੇ ਬਕਾਏ ਜਾਰੀ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਰਥਿਕ ਸਰਗਰਮੀਆਂ ਨੂੰ ਅੱਗੇ ਹੋਰ ਬੜ੍ਹਾਵਾ ਦੇਣ ਲਈ ਭਵਿੱਖ ਵਿਚ ਜੀ.ਐਸ.ਟੀ ਦਾ ਮੁੜ ਭੁਗਤਾਨ ਸਮੇਂ ਸਿਰ ਯਕੀਨੀ ਬਣਾਉਣ ਲਈ ਕਰ ਅਤੇ ਆਬਕਾਰੀ ਵਿਭਾਗ ਨੂੰ ਵਿੱਤ ਵਿਭਾਗ ਦੇ ਨਾਲ ਮਿਲ ਕੇ ਕਾਰਜ ਕਰਨ ਦੇ ਨਿਰਦੇਸ਼ ਦਿਤੇ ਹਨ।

ਸੂਬੇ ਦੀ ਵਿੱਤੀ ਸਥਿਤੀ ਵਿਚ ਸੁਧਾਰ 'ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਸਮੁੱਚੇ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਆਰਥਿਕ ਪ੍ਰਬੰਧਨ ਵਿਚ ਸੁਧਾਰ ਅਤੇ ਵਿੱਤੀ ਸਿਆਣਪ ਸਬੰਧੀ ਕੋਸ਼ਿਸ਼ਾਂ ਨੂੰ ਤੇਜ਼ ਕਰਨ ਲਈ ਸਾਰੇ ਵਿਭਾਗਾਂ ਨੂੰ ਆਖਿਆ ਹੈ।