ਤ੍ਰਿਪਤ ਬਾਜਵਾ ਨੇ ਭਾਈ ਕਾਹਨ ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ

Tript Rajinder Singh Bajwa

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਹੋਰ ਪੁਸਤਕਾਂ ਵੀ ਜਾਰੀ
ਚੰਡੀਗੜ੍ਹ, 29 ਨਵੰਬਰ (ਸਰਦੂਲ ਸਿੰਘ ਅਬਰਾਵਾਂ): ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ਼ ਕੀਤਾ।

ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ ਪ੍ਰਸਿੱਧ ਸਿੱਖ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਨੇ ਪਿਛਲੀ ਸਦੀ ਵਿਚ ਕੀਤੀ ਸੀ। ਸ. ਬਾਜਵਾ ਨੇ ਅੱਜ ਇਥੇ ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਕਾਸ਼ਿਤ ਕੀਤੀਆਂ ਤਿੰਨ ਪੁਸਤਕਾਂ-'ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾ ਬਾਬਾ ਨਾਨਕ' ਵੀ ਰਲੀਜ਼ ਕੀਤੀਆਂ।

ਉਨ੍ਹਾਂ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਵਧੀਆ ਕਾਰਜ ਜਾਰੀ ਰੱਖਣ ਲਈ ਹੱਲਾਸ਼ੇਰੀ ਦਿਤੀ।ਪੰਜਾਬ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਕਰਮਜੀਤ ਕੌਰ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਮਹਾਨ ਕੋਸ਼ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਮਹਤਵਪੂਰਨ ਪ੍ਰਕਾਸ਼ਨਾਵਾਂ ਵਿਚ ਸ਼ਾਮਲ ਹੈ।

ਬਾਕੀ ਪ੍ਰਕਾਸ਼ਨਾਵਾਂ ਦੇ ਮੁਕਾਬਲੇ ਹਮੇਸ਼ਾ ਹੀ ਭਾਈ ਕਾਹਨ ਸਿੰਘ ਨਾਭਾ ਦੁਆਰਾ ਰਚਿਤ ਮਹਾਨ ਕੋਸ਼ ਦੀ ਮੰਗ ਵਧੇਰੇ ਰਹੀ ਹੈ। ਇਸੇ ਦੇ ਮਦੇਨਜ਼ਰ ਭਾਸ਼ਾ ਵਿਭਾਗ ਪੰਜਾਬ ਵਲੋਂ ਭਾਈ ਕਾਹਨ ਸਿੰਘ ਨਾਭਾ ਦੇ ਮਹਾਨਕੋਸ਼ ਦਾ 9ਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।