ਐਨ.ਸੀ.ਸੀ. ਸਰਟੀਫ਼ੀਕੇਟ ਧਾਰਕਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਦੇਣ ਬਾਰੇ ਵਿਚਾਰਾਂਗੇ : ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫ਼ੀਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ।

NCC certificate

ਚੰਡੀਗੜ੍ਹ, 29 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫ਼ੀਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ।

ਉਚੇਰੀ ਸਿਖਿਆ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਐਨ.ਸੀ.ਸੀ. ਦੀ ਸਾਲਾਨਾ ਅਪਡੇਟ ਬਾਰੇ ਇਕ ਉਚ ਪਧਰੀ ਮੀਟਿੰਗ ਦੌਰਾਨ ਪੰਜਾਬ ਦੇ ਐਨ.ਸੀ.ਸੀ ਅਫ਼ਸਰਾਂ ਨੂੰ ਇਸ ਸਬੰਧੀ ਭਰੋਸਾ ਦਿਤਾ।

ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਨਾਗਰਿਕ ਬਣਾਉਣ ਸਬੰਧੀ ਐਨ.ਸੀ.ਸੀ. ਪੰਜਾਬ ਦੇ ਸਮੂਹ ਅਧਿਕਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਐਨ.ਸੀ.ਸੀ ਦੀਆਂ ਬਿਹਤਰ ਗਤੀਵਿਧੀਆਂ ਲਈ ਹਰ ਸਹਿਯੋਗ ਅਤੇ ਵਚਨਬੱਧਤਾ ਦਾ ਭਰੋਸਾ ਦਿਤਾ।

ਉਨ੍ਹਾਂ ਅੱਗੇ ਦਸਿਆ ਕਿ ਐਨ.ਸੀ.ਸੀ ਗਤੀਵਿਧੀਆਂ ਚਲਾਉਣ ਲਈ ਸਰਕਾਰੀ ਕਾਲਜਾਂ ਵਿਚ ਇਮਾਰਤਾਂ ਮੁਹਈਆ ਕਰਵਾਈਆਂ ਜਾਣਗੀਆਂ ਅਤੇ ਨਵੇਂ ਬਣ ਰਹੇ ਕਾਲਜਾਂ ਵਿਚ ਉਸਾਰੀਆਂ ਜਾਣਗੀਆਂ।

ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਨੂੰ ਹੋਰ ਐਨ.ਸੀ.ਸੀ. ਯੂਨਿਟਾਂ ਦੀ ਅਲਾਟਮੈਂਟ ਅਤੇ ਨਵੀਆਂ ਇਕਾਈਆਂ ਦੀ ਸਥਾਪਨਾ ਲਈ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।