ਸੰਤ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਦਾ 86 ਸਾਲ ਦੀ ਉਮਰ ‘ਚ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਦਿਨ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਵੱਡੇ ਭਰਾ ਭਾਈ ਵੀਰ ਸਿੰਘ ਜੀ ਦਾ ਦੇਹਾਂਤ ਹੋ ਗਿਆ।

Sant Bhindranwale's elder brother Bhai Veer Singh passes away

ਚੰਡੀਗੜ੍ਹ: ਬੀਤੇ ਦਿਨ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਵੱਡੇ ਭਰਾ ਭਾਈ ਵੀਰ ਸਿੰਘ ਜੀ ਦਾ ਦੇਹਾਂਤ ਹੋ ਗਿਆ। ਭਾਈ ਵੀਰ ਸਿੰਘ ਜੀ ਨੇ ਦਮਦਮੀ ਟਕਸਾਲ ਦੇ 12ਵੇਂ ਮੁਖੀ ਗਿਆਨੀ ਗੁਰਬਚਨ ਸਿੰਘ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਭਾਈ ਵੀਰ ਸਿੰਘ ਜੀ ਦਾ ਅੰਤਿਮ ਸੰਸਕਾਰ  ਬੀਤੇ ਦਿਨ ਪਿੰਡ ਰੋਡੇ ਵਿਖੇ ਹੋਇਆ। ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ਪਿੰਡ ਵਿਚ ਭਾਰੀ ਇਕੱਠ ਸੀ।

ਸੰਤ ਬਾਬਾ ਜਰਨੈਲ ਸਿੰਘ ਦੇ ਪੁੱਤਰ ਭਾਈ ਈਸ਼ਰ ਸਿੰਘ ਵੱਲੋਂ ਉਨ੍ਹਾਂ ਨੂੰ ਅਗਨੀ ਭੇਂਟ ਕੀਤਾ ਗਿਆ। ਇਸ ਮੌਕੇ ਗਿਆਨੀ ਇੰਦਰਜੀਤ ਸਿੰਘ, ਦਮਦਮੀ ਟਕਸਾਲ ਦੇ ਜੱਥੇਦਾਰ ਸੁਖਦੇਵ ਸਿੰਘ, ਦਮਦਮੀ ਟਕਸਾਲ ਦੇ ਜੀਵਾ ਸਿੰਘ ਮਹਿਤਾ ਸਾਹਿਬ, ਕੈਪਟਨ ਹਰਚਰਨ ਸਿੰਘ ਰੋਡੇ ਤੇ ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਸ਼ਾਮਿਲ ਸਨ।

ਭਾਈ ਵੀਰ ਸਿੰਘ ਜੀ ਦੀ ਅੰਤਿਮ ਅਰਦਾਸ ਦਾ ਭੋਗ 8 ਦਸੰਬਰ 2019 ਨੂੰ ਹੋਵੇਗਾ। ਦਮਦਕੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਅਤੇ ਭਾਈ ਲਵਸ਼ਿੰਦਰ ਸਿੰਘ ਦੱਲੇਵਾਲ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਭਾਈ ਵੀਰ ਸਿੰਘ ਦੀ ਉਮਰ 86 ਸਾਲ ਦੀ ਸੀ। ਭਾਈ ਵੀਰ ਸਿੰਘ ਜੀ ਨੇ ਆਪਣੇ ਜੀਵਨ ਵਿਚ ਪੰਜ ਪਿਆਰਿਆਂ ਵਿਚ ਲੱਗ ਕੇ ਅੰਮ੍ਰਿਤ ਪ੍ਰਚਾਰ ਕੀਤਾ।

ਉਹਨਾਂ ਨੇ ਅਪਣੇ ਪੂਰੇ ਪਰਿਵਾਰ ਨੂੰ ਗੁਰਬਾਣੀ ਨਾਲ ਜੋੜ ਕੇ ਰੱਖਿਆ। ਭਾਈ ਵੀਰ ਸਿੰਘ ਜੀ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਉਪਰੰਤ ਦ੍ਰਿੜਤਾ ‘ਚ ਪਰਪੱਕ ਰਹਿੰਦਿਆਂ ਕਈ ਵਾਰ ਪੁਲਿਸ ਜਬਰ ਅਤੇ ਤਸ਼ੱਦਦ ਦਾ ਸਾਹਮਣਾ ਕੀਤਾ।