ਕੈਬਨਿਟ ਮੰਤਰੀ ਸੋਨੀ ਦੀ ਕੋਰੋਨਾ ਰੀਪੋਰਟ ਆਈ ਨੈਗੇਟਿਵ

ਏਜੰਸੀ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਸੋਨੀ ਦੀ ਕੋਰੋਨਾ ਰੀਪੋਰਟ ਆਈ ਨੈਗੇਟਿਵ

image

ਅੰਮ੍ਰਿਤਸਰ, 29 ਨਵੰਬਰ (ਅਮਨਦੀਪ ਸਿੰਘ ਕੱਕੜ): ਪੰਜਾਬ ਸਰਕਾਰ ਦੇ ਸਿਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜਿੰਨ੍ਹਾਂ ਦੀ ਪਿਛਲੇ ਦਿਨੀਂ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਹੁਣ ਪੂਰੀ ਤਰ੍ਹਾਂ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੇ ਡਾ.ਕੇ ਡੀ ਸਿੰਘ ਨੇ ਦਿਤੀ। ਉਨ੍ਹਾਂ ਕਿਹਾ ਕਿ ਸ੍ਰੀ ਸੋਨੀ ਹੁਣ ਪੂਰੀ ਤਰ੍ਹਾਂ ਠੀਕ-ਠਾਕ ਹਨ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਹ ਪੂਰੀ ਤਰ੍ਹਾਂ ਠੀਖ-ਠਾਕ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਲੋਕਾਂ ਦੀ ਸੇਵਾ ਵਿਚ ਫ਼ਿਰ ਹਾਜ਼ਰ ਹੋਣਗੇ ਅਤੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ ਜ਼ਰੂਰ ਕਰਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾਂ ਕਰਨ।
 

ਫ਼ੋਟੋ ਕੈਪਸ਼ਨ-ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀਂ।