ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਪਹੁੰਚੇ ਕੈਪਟਨ
ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਸੁਨੀਲ ਜਾਖੜ ਆਦਿ ਹਾਜ਼ਰ ਸਨ
Captain Amarinder Singh
ਸੁਲਤਾਨਪੁਰ ਲੋਧੀ - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ 550 ਸਾਲਾ ਸਮਾਗਮਾਂ ਦੀ ਸਮਾਪਤੀ ਮੌਕੇ ਕਰਵਾਏ ਜਾ ਧਾਰਮਿਕ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਤਾਂ ਦੇ ਦਰਸ਼ਨ ਕਰਨ ਲਈ ਸੁਲਤਾਨਪੁਰ ਲੋਧੀ ਪਹੁੰਚੇ ਹਨ। ਇਸ ਦੌਰਾਨ ਇੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਸੁਨੀਲ ਜਾਖੜ ਆਦਿ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।