ਪੰਜਾਬ ਸਰਕਾਰ ਵਲੋਂ ਕਰਾਏ ਸਮਾਗਮ 'ਚ ਸੁਲਤਾਨਪੁਰ ਲੋਧੀ ਪਹੁੰਚ ਕੇ ਜਾਖੜ ਨੇ ਕੀਤਾ ਸੰਬੋਧਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਲਤਾਨਪੁਰ ਵਿਖੇ ਕੈਪਨਟ ਅਮਿਰੰਦਰ ਸਿੰਘ ਨਤਮਸਤਕ ਹੋਏ।

Sunil Kumar Jakhar

ਸੁਲਤਾਨਪੁਰ ਲੋਧੀ- ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਹਰ ਸਾਲ ਗੁਰੂ ਨਾਨਕ ਜਯੰਤੀ ਕਾਰਤਿਕ ਮਹੀਨੇ ਦੇ ਸ਼ੁਕਲਾ ਪੱਖ ਦੇ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ।

ਇਸ ਸਾਲ 30 ਨਵੰਬਰ ਨੂੰ ਗੁਰੂ ਨਾਨਕ ਜਯੰਤੀ ਮਨਾਈ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸੰਬੋਧਨ ਕਰ ਰਹੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਵਿਖੇ  ਕੈਪਨਟ ਅਮਿਰੰਦਰ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਸੁਨੀਲ ਜਾਖੜ ਆਦਿ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।