ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ

image

ਚੰਡੀਗੜ੍ਹ, 29 ਨਵੰਬਰ (ਨਰਿੰਦਰ ਸਿੰਘ ਝਾਂਮਪੁਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਇਸੇ ਤਹਿਤ ਸੋਮਵਾਰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਪਾਰਟੀ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਦੀ ਅਗਵਾਈ ਵਿਚ ਇਸਤਰੀ ਵਿੰਗ ਦੇ ਪ੍ਰੁਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। 
ਮੀਟਿੰਗ ਵਿਚ ਆਉਣ ਵਾਲੀਆਂ ਚੋਣਾਂ ਦੇ ਸਨਮੁੱਖ ਸਮੁੱਚੇ ਪੰਜਾਬ ਵਿਚ ਇਸਤਰੀ ਆਗੂਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਮੂਹ ਆਗੂਆਂ ਨੇ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਹੋਣ ’ਤੇ ਕਿਸਾਨਾਂ ਨੂੰ ਵਧਾਈ ਦਿਤੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਵਾਜਬ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। 
ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਨਵਨਿਯੁਕਤ ਅਹੁਦੇਦਾਰਾਂ ਵਿਚ ਬੀਬੀ ਗੁਰਮਿੰਦਰ ਕੌਰ ਢਿੱਲੋਂ ਨੂੰ ਸੀਨੀਅਰ ਮੀਤ ਪ੍ਰਧਾਨ, ਬੀਬੀ ਸਵਰਾਜ ਕੌਰ ਘੁੰਮਣ ਨੂੰ ਸਲਾਹਕਾਰ, ਬੀਬੀ ਪਰਮਜੀਤ ਕੌਰ ਪ੍ਰਧਾਨ (ਦਿਹਾਤੀ), ਬੀਬੀ ਜਸਪ੍ਰੀਤ ਕੌਰ ਮਾਨ ਜਨਰਲ ਸਕੱਤਰ ਅਤੇ ਬੀਬੀ ਹਰਜੀਤ ਕੌਰ ਵੜੈਚ ਨੂੰ ਸੀਨੀਅਰ ਮੀਤ ਪ੍ਰਧਾਨ ਮੁਹਾਲੀ ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਇਸਤਰੀ ਵਿੰਗ ਦੇ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਬੀਬੀ ਸਵਰਾਜ ਕੌਰ ਘੁੰਮਣ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਅੰਦੋਲਨ ਦੌਰਾਨ ਸਿਆਸੀ ਸਰਗਰਮੀਆਂ ਨਾ ਕਰਨ ਦੀ ਹਦਾਇਤ ਸਮੂਹ ਸਿਆਸੀ ਪਾਰਟੀਆਂ ਨੂੰ ਦਿਤੀ ਗਈ ਸੀ, ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਜਿਉਂ ਦਾ ਤਿਉਂ ਪਾਲਣ ਕੀਤਾ ਗਿਆ ਹੈ ਅਤੇ ਹੁਣ ਜਦੋਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰ ਦਿਤੇ ਗਏ ਹਨ ਤਾਂ ਪਾਰਟੀ ਨੇ ਸਮੁੱਚੇ ਪੰਜਾਬ ਵਿੱਚ ਅਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। 
ਅੱਜ ਦੀ ਮੀਟਿੰਗ ਵਿਚ ਬੀਬੀ ਸਿਮਰਜੀਤ ਕੌਰ ਸਿੱਧੂ, ਬੀਬੀ ਅਨੁਪਿੰਦਰ ਕੌਰ ਸੰਧੂ, ਬੀਬੀ ਸੁਨੀਤਾ ਸ਼ਰਮਾ, ਬੀਬੀ ਰੁਪਿੰਦਰ ਕੌਰ ਢਿੱਲੋਂ, ਬੀਬੀ ਰਾਜਬਿੰਦਰ ਕੌਰ ਦਿਉਣ, ਬੀਬੀ ਸਰਬਜੀਤ ਕੌਰ, ਬੀਬੀ ਬਲਵਿੰਦਰ ਕੌਰ, ਐਡਵੋਕੇਟ ਮਹਿਕਪ੍ਰੀਤ ਕੌਰ, ਐਡਵੋਕੇਟ ਚਰਨਜੀਤ ਕੌਰ, ਬੀਬੀ ਮਨਜੀਤ ਕੌਰ ਖਾਲਸਾ, ਬੀਬੀ ਕੁਲਵਿੰਦਰ ਕੌਰ ਮਹਿਤਾ, ਬੀਬੀ ਅਮਰਜੀਤ ਕੌਰ ਕਾਹਨੇਕੇ, ਬੀਬੀ ਬਲਜੀਤ ਕੌਰ ਬਾਲਾ, ਬੀਬੀ ਬਲਵਿੰਦਰ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਹਰਮਨਜੀਤ ਕੌਰ, ਬੀਬੀ ਇੰਦਰਜੀਤ ਕੌਰ ਪੰਧੇਰ, ਬੀਬੀ ਪਰਮਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਹਰਵਿੰਦਰ ਕੌਰ, ਬੀਬੀ ਰਜਿੰਦਰ ਕੌਰ ਸੰਧੂਪੁਰ, ਬੀਬੀ ਵੀਰਪਾਲ ਕੌਰ ਕੋਟ ਸੁਖੀਆ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਰੁਪਿੰਦਰ ਕੌਰ ਜਵਾਹਰਕੇ, ਬੀਬੀ ਬਲਜਿੰਦਰ ਕੌਰ, ਬੀਬੀ ਅਵਤਾਰ ਕੌਰ, ਬੀਬੀ ਗੁਰਮੀਤ ਕੌਰ ਅਤੇ ਬੀਬੀ ਜਸਪਾਲ ਕੌਰ ਮੌਜੂਦ ਸਨ।
ਐਸਏਐਸ-ਨਰਿੰਦਰ-29-2