ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ ਹਥਿਆਰਾਂ ਦੀ ਵੱਡੀ ਖੇਪ
13 ਕਿਲੋ ਹੈਰੋਇਨ ਵੀ ਕੀਤੀ ਜਾ ਚੁੱਕੀ ਹੈ ਬਰਾਮਦ
photo
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੁਰੱਖਿਅਤ ਪੰਜਾਬ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ 5 ਏ.ਕੇ.-47 ਰਾਈਫਲਾਂ, 5 ਪਿਸਤੌਲਾਂ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ। ਦੱਸ ਦੇਈਏ ਕਿ ਇਥੋਂ 13 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।