Kharaṛ News : ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Kharaṛ News : ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ
Kharaṛ News : ਵਿਧਾਨ ਸਭਾ ਹਲਕਾ ਖਰੜ ਦੇ ਵਿਧਾਇਕ ਬੀਬਾ ਅਨਮੋਲ ਗਗਨ ਮਾਨ ਵੱਲੋਂ ਕੁਰਾਲੀ ਵਿਖੇ ਆਯੋਜਿਤ ਸੇਵਾ ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਜਦ ਕਿ ਬਹੁਤ ਸਾਰੇ ਕੰਮਾਂ ਸਬੰਧੀ ਉਹਨਾਂ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਮੌਕੇ ’ਤੇ ਅਨਮੋਲ ਗਗਨਮਾਨ ਨੇ ਕਿਹਾ ਕਿ ਅਜਿਹੇ ਸਮਾਗਮ ਬੜੇ ਸਫ਼ਲ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਬਚਨ ਵੱਧ ਹੈ ਅਤੇ ਇਸੇ ਕੜੀ ਤਹਿਤ ਸੇਵਾ ਸਮਾਗਮ ਵੀ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਕੁਰਾਲੀ ਦੇ ਬਲਾਕ ਮਾਜਰੀ ਤੇ ਆਸ-ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਤੇ ਆਮ ਲੋਕਾਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਉਹਨਾਂ ਦੀਆਂ ਜਰੂਰਤਾਂ, ਸਮੱਸਿਆਵਾਂ ਸੁਣੀਆਂ ਜਾਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਨਿਕਲ ਸਕੇ। ਉਹਨਾਂ ਕਿਹਾ ਕਿ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਜਦਕਿ ਕਈ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਕਾਰਵਾਈ ਸ਼ੁਰੂ ਕਰਵਾ ਦਿੱਤੀ ਗਈ। ਗਗਨ ਮਾਨ ਨੇ ਕਿਹਾ ਕਿ ਹਲਕੇ ਵਿੱਚ 25 ਤੋਂ 30 ਕਰੋੜ ਰੁਪਏ ਤੱਕ ਦੇ ਵਿਕਾਸ ਕਾਰਜ ਹੋ ਚੁੱਕੇ ਹਨ ਅਤੇ ਅੱਗੇ ਵੀ ਵਿਕਾਸ ਕਾਰਜ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਉਹਨਾਂ ਦਾ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਨ ਨਾਲ ਸਮੱਸਿਆਵਾਂ ਦਾ ਹੱਲ ਜਲਦੀ ਸੰਭਵ ਹੋ ਜਾਂਦਾ ਹੈ।
(For more news apart from People's problems heard by Halka Kharar Assembly Member Anmol Gagan Maan News in Punjabi, stay tuned to Rozana Spokesman)