ਜਲਾਲਾਬਾਦ : ਪੋਲਿੰਗ ਬਾਕਸ ‘ਤੇ ਤੇਜ਼ਾਬ ਪਾ ਕੇ ਲਗਾਈ ਅੱਗ, ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਜਲਾਲਾਬਾਦ ਸਬ ਡਿਵੀਜ਼ਨ ਦੇ ਪਿੰਡ ਝੁੱਗੇ ਟੇਕ ਸਿੰਘ ਵਿਚ ਪੰਚਾਇਤੀ...

Panchayat elections

ਜਲਾਲਾਬਾਦ : ਪੰਜਾਬ ਦੇ ਜਲਾਲਾਬਾਦ ਸਬ ਡਿਵੀਜ਼ਨ ਦੇ ਪਿੰਡ ਝੁੱਗੇ ਟੇਕ ਸਿੰਘ ਵਿਚ ਪੰਚਾਇਤੀ ਚੋਣਾਂ ਦੌਰਾਨ ਪੋਲਿੰਗ ਬਾਕਸ ਉਪਰ ਤੇਜ਼ਾਬ ਪਾ ਕੇ ਉਸ ਨੂੰ ਅੱਗ ਲਗਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨੂੰ ਅੰਜਾਮ ਕੁਝ ਸ਼ਰਾਰਤੀ ਅਨਸਰਾਂ ਵਲੋਂ ਦਿਤਾ ਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਸਥਾਨਿਕ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਝੁੱਗੇ ਟੇਕ ਸਿੰਘ ਵਿਚ ਬੂਥ ਨੰਬਰ-130 ਨੂੰ ਭੜਕੇ ਲੋਕਾਂ ਵਲੋਂ ਅੱਗ ਲਗਾਈ ਗਈ ਹੈ, ਜਿੰਨ੍ਹਾਂ ਦੇ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਦੇ ਅਹਿਮ ਦੋਸ਼ੀ ਬਲਵਿੰਦਰ ਸਿੰਘ ਪੁੱਤਰ ਕਿਸ਼ੋਰ ਸਿੰਘ ਨੂੰ ਦੱਸਿਆ ਜਾ ਰਿਹਾ ਹੈ, ਜੋ ਉਸ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰ ਦਾ ਭਰਾ ਹੈ। ਪੁਲਿਸ ਵਲੋਂ ਬਲਵਿੰਦਰ ਸਿੰਘ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।