ਵਿਰਸਾ ਸੰਭਾਲ ਸਰਦਾਰੀ ਲਹਿਰ ਨੇ 'ਲੰਗਰ ਦਸਤਾਰਾਂ ਦੇ' ਲਾਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਵਿਸ਼ਾਲ

File Photo

ਸੰਗਰੂਰ  (ਗੁਰਦਰਸ਼ਨ ਸਿੰਘ ਸਿੱਧੂ) : ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਵਿਸ਼ਾਲ ਦਸਤਾਰ ਸਿੱਖਲਾਈ ਕੈਪ ਅਤੇ 'ਲੰਗਰ ਦਸਤਾਰਾ ਦੇ' ਲਗਾਏ ਗਏ।

ਲਹਿਰ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਅਤੇ ਬੜੂ ਸਾਹਿਬ ਟਰੱਸਟ ਦੇ ਮੀਡੀਆ ਸਲਾਹਕਾਰ ਗੁਰਜੀਤ ਸਿੰਘ ਚਹਿਲ ਨੇ ਦਸਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਲਗਾਏ

ਦਸਤਾਰ ਕੈਪ ਦੌਰਾਨ ਸਿੱਖ ਧਰਮ ਨਾਲ ਸਬੰਧਤ ਨੌਜਵਾਨਾਂ ਅਤੇ ਬੱਚਿਆਂ ਤੋ ਇਲਾਵਾ ਹੋਰਨਾਂ ਧਰਮਾਂ ਨਾਲ ਸਬੰਧਤ ਵਿਅਕਤੀਆਂ ਨੇ ਵੀ ਸੁੰਦਰ ਦਸਤਾਰਾਂ ਸਜਾ ਕੇ ਮਾਣ ਮਹਿਸੂਸ ਕੀਤਾ। ਉਨ੍ਹਾਂ ਕਿਹਾ ਕਿ ਇਸ ਦਸਤਾਰ ਕੈਪ ਦੌਰਾਨ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ ਕਰਨ ਵਾਲੇ ਨੌਜਵਾਨਾਂ ਅਤੇ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਮੁਫਤ ਦਸਤਾਰਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਸਰਪ੍ਰਸਤ ਵੈਦ ਨਰਿੰਦਰ ਸਿੰਘ, ਜੈਲਦਾਰ ਸੁਖਜੀਵਨ ਸਿੰਘ ਸਰੌਦ, ਸੁੱਖਾ ਸਿੰਘ ਦਰੋਗੇਵਾਲ, ਜਸਵੀਰ ਸਿੰਘ, ਰੁਲਦਾ ਸਿੰਘ ਚੁਹਾਣੇ, ਮੋਹਨ ਸਿੰਘ ਨੱਥੋਹੇੜੀ, ਤਰਕਦੀਪ ਸਿੰਘ, ਗੁਰਜਪ ਸਿੰਘ ਸੁਖਾਣਾ, ਸੰਦੀਪ ਸਿੰਘ, ਹਰਮਨਦੀਪ ਸਿੰਘ, ਹੀਰਾ ਸਿੰਘ ਆਦਮਕੇ, ਨਵਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਕਰਨਦੀਪ ਸਿੰਘ ਅਤੇ ਗੁਰਜੀਤ ਸਿੰਘ ਆਦਿ ਮੌਜੂਦ ਸਨ।