ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਹੋਇਆ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾ ਸੀਸੀਟੀਵੀ ਵਿਚ ਕੈਦ

Attack on house of late Giani Partap Singh, former Jathedar of Sri Akal Takht Sahib

 

ਅੰਮ੍ਰਿਤਸਰ  - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵਰਗੀ ਗਿਆਨੀ ਪ੍ਰਤਾਪ ਸਿੰਘ ਦੇ ਘਰ ’ਤੇ ਬੀਤੀ ਦੇਰ ਰਾਤ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੁਲਤਾਨਵਿੰਡ ਰੋਡ ਇਲਾਕੇ ਵਿਚ ਵਾਪਰੀ, ਜਿੱਥੇ ਸਵਰਗੀ ਜਥੇਦਾਰ ਦਾ ਪਰਿਵਾਰ ਰਹਿੰਦਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਅੱਧੀ ਰਾਤ 2 ਨਕਾਬਪੋਸ਼ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ, ਜਿਨ੍ਹਾਂ ਨੇ ਘਰ ਦੇ ਬਾਹਰ ਖੜ੍ਹ ਕੇ ਗੋਲੀਆਂ ਵਰ੍ਹਾਈਆਂ, ਜਿਸ ਤੋਂ ਬਾਅਦ ਉਹ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਵੀ ਕੈਦ ਹੋ ਗਈ। 

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਕਤ ਅਣਪਛਾਤੇ ਨੌਜਵਾਨਾਂ ਵਲੋਂ ਘਰ ’ਤੇ 12 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਦੇ ਰੌਂਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਬਰਾਮਦ ਕਰ ਲਏ। ਹਮਲੇ ਦੀ ਇਹ ਸਾਰੀ ਘਟਨਾ ਉਨ੍ਹਾਂ ਦੇ ਗੁਆਂਢੀ ਦੇ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਸੀ। 
ਇਸ ਘਟਨਾ ਵਿਚ ਕਿਸੇ ਵੀ ਵਿਅਕਤੀ ਨੂੰ ਕੋਈ ਨੁਕਸਾਨ ਪੁੱਜਣ ਦੀ ਖ਼ਬਰ ਨਹੀਂ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁੱਢਲੇ ਤੌਰ ’ਤੇ ਇਸ ਨੂੰ ਕਿਸੇ ਆਪਸੀ ਰੰਜਿਸ਼ ਦਾ ਮਾਮਲਾ ਸਮਝਿਆ ਜਾ ਰਿਹਾ ਹੈ ਪਰ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਐਸੀ ਰੰਜਿਸ਼ ਨਹੀਂ ਹੈ।