ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਕਸ਼ਮੀਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ
ਸ਼ਹੀਦ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਜੰਮੂ-ਕਸ਼ਮੀਰ ਤੋਂ ਫੋਨ ਆਇਆ ਕਿ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੀ ਗਰਦਨ 'ਚ ਗੋਲੀ ਲੱਗੀ ਹੈ
ਸ਼੍ਰੀਨਗਰ: ਭਾਰਤੀ ਫੌਜ ਦੇ ਜਵਾਨਾਂ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ 'ਚ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲਾ ਲਾਂਸ ਨਾਇਕ ਜਸਬੀਰ ਸਿੰਘ ਵੀ ਇਸ ਮੁਕਾਬਲੇ ਵਿਚ ਸ਼ਹੀਦ ਹੋ ਗਿਆ। ਜਸਬੀਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਉਹਨਾਂ ਦੇ ਘਰ ਵਿਚ ਸੋਗ ਦਾ ਮਾਹੌਲ ਹੈ।
ਸ਼ਹੀਦ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਜੰਮੂ-ਕਸ਼ਮੀਰ ਤੋਂ ਫੋਨ ਆਇਆ ਕਿ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੀ ਗਰਦਨ 'ਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਤੋਂ ਬਾਅਦ ਪਰਿਵਾਰ ਨੂੰ ਦੁਬਾਰਾ ਫੋਨ 'ਤੇ ਦੱਸਿਆ ਗਿਆ ਕਿ ਜਸਬੀਰ ਸਿੰਘ ਸ਼ਹੀਦ ਹੋ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਬੀਰ ਸਿੰਘ 7 ਸਾਲ ਪਹਿਲਾਂ ਫੌਜ ਵੀ ਭਰਤੀ ਹੋਏ ਸਨ। ਉਹਨਾਂ ਦੱਸਿਆ ਕਿ ਸਤਵੀਰ ਸਿੰਘ 17 ਨਵੰਬਰ ਨੂੰ ਹੀ ਛੁੱਟੀ ਕੱਟ ਕੇ ਡਿਊਟੀ ’ਤੇ ਪਰਤਿਆ ਸੀ। ਜਵਾਨ ਦੇ ਸ਼ਹੀਦ ਹੋਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।