ਅਕਾਲੀ ਆਗੂ ਮਨਜਿੰਦਰ ਸਿਰਸਾ ਨੂੰ ਕਾਂਗਰਸੀ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਦਿੱਤੀ ਸ਼ਾਬਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਨਾਲੋਂ ਗੱਠਜੋੜ ਤੋੜਨ ਦੀ ਦਿੱਤੀ ਧਮਕੀ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...

Tript Bajwa

ਚੰਡੀਗੜ੍ਹ : ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਨਾਲੋਂ ਗੱਠਜੋੜ ਤੋੜਨ ਦੀ ਦਿੱਤੀ ਧਮਕੀ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਿਰਸਾ ਦਾ ਸਾਥ ਦਿੱਤਾ ਹੈ। ਤ੍ਰਿਪਤ ਬਾਜਵਾ ਨੇ ਕਿਹਾ ਕਿ ਸਿਰਸਾ ਤਾਂ ਇਕ ਛੋਟੇ ਆਗੂ ਹਨ, ਇਹ ਗੱਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਪ੍ਰਕਾਸ਼ ਸਿੰਘ ਬਾਦਲ ਨੂੰ ਆਖਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਸਾ ਨੇ ਚੰਗਾ ਫ਼ੈਸਲਾ ਕੀਤਾ ਹੈ।

ਹੁਣ ਇਹ ਗੱਲ ਸੀਨੀਅਰ ਆਗੂਆਂ ਨੂੰ ਵੀ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਆਖਿਆ ਕਿ ਭਾਜਪਾ ਸਿੱਖਾਂ ਦੇ ਮਸਲਿਆਂ ਵਿਚ ਦਖਲ ਦੇ ਰਹੇ ਹਨ। ਗੁਰੂ ਘਰਾਂ ਦੇ ਕੰਮ ਵਿਚ ਭਾਜਪਾ ਦੀ ਦਖਲਅੰਦਾਜ਼ੀ ਵੱਡੀ ਚਿੰਤਾ ਦਾ ਵਿਸ਼ਾ ਹੈ ਪਰ ਸੀਨੀਅਰ ਅਕਾਲੀ ਆਗੂ ਇਸ ਪਾਸੇ ਚੁੱਪ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਸਿਰਸਾ ਦੀ ਥਾਂ ਜੇਕਰ ਬਾਦਲ ਇਹ ਧਮਕੀ ਭਾਜਪਾ ਨੂੰ ਦਿੰਦੇ ਤਾਂ ਗੱਲ ਬਣਨੀ ਸੀ।

ਦੱਸ ਦਈਏ ਕਿ ਅਕਾਲੀ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਸੀ ਕਿ ਜੇਕਰ ਬੀਜੇਪੀ ਸਾਡੇ ਗੁਰਦੁਆਰਿਆਂ , ਤਖ਼ਤਾਂ ਉੱਤੇ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਅਕਾਲੀ-ਬੀਜੇਪੀ ਗੱਠਜੋੜ ਟੁੱਟ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਤਖ਼ਤ ਸ਼੍ਰੀ ਪਟਨਾ ਸਾਹਿਬ ਅਤੇ ਹਜ਼ੂਰ ਸਾਹਿਬ ਉੱਤੇ ਬੀਜੇਪੀ ਸਰਕਾਰ ਦੀ ਦਖ਼ਲਅੰਦਾਜ਼ੀ ਕਰਨ ਅਤੇ ਐਕਟ ਬਦਲਣ, ਪ੍ਰਧਾਨ ਲੱਗਣ ਉੱਤੇ ਤਕਲੀਫ਼ ਹੁੰਦੀ ਅਤੇ ਕੋਈ ਸਿੱਖ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਹਜ਼ੂਰ ਸਾਹਿਬ ਉੱਤੇ ਕਬਜ਼ਾ ਕਰਨ ਦੇ ਰਸਤੇ ਲੱਭ ਰਹੀ ਹੈ।