ਪੰਜਾਬ ਦੇ ਕਿਸਾਨਾਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਰਾਜਧਾਨੀ ‘ਚ ਲਾਇਆ ਪੱਕਾ ਮੋਰਚਾ
ਕਿਸਾਨ ਅਪਣੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਰੈਲੀਆਂ ਕਰਨ ਉਤਰ...
ਚੰਡੀਗੜ੍ਹ : ਕਿਸਾਨ ਅਪਣੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਰੈਲੀਆਂ ਕਰਨ ਉਤਰ ਗਏ ਹਨ। ਅੰਨਾ ਹਜ਼ਾਰੇ ਨਾਲ ਮਿਲ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਵਲੋਂ ਅੱਜ ਲੋਕਪਾਲ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਅੰਦੋਲਨ ਤਹਿਤ ਪੰਜਾਬ ਦੇ ਕਿਸਾਨਾਂ ਨੇ ਵੀ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਰਾਜਧਾਨੀ ਚੰਡੀਗੜ੍ਹ ਵਿਚ ਭਾਰੀ ਠੰਡ ਅਤੇ ਧੁੰਦ ਦੇ ਮੌਸਮ ਦੇ ਬਾਵਜੂਦ ਮੋਰਚਾ ਲਾ ਦਿਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸੈਕਟਰ-25 ਦੇ ਰੈਲੀ ਗਰਾਊਂਡ ਵਿਚ ਮਰਨ ਵਰਤ ਉਤੇ ਬੈਠ ਗਏ ਹਨ। ਮਰਨ ਵਰਤ ਸ਼ੁਰੂ ਕਰਨ ਸਮੇਂ ਪੰਜਾਬ ਭਰ ਵਿਚੋਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਵੱਡੀ ਗਿਣਤੀ ਵਿਚ ਹੋਰ ਕਿਸਾਨ ਵੀ ਪਹੁੰਚੇ ਹਨ। ਕਿਸਾਨ ਟਰੈਕਟਰ-ਟਰਾਲੀਆਂ ਨੂੰ ਭਰ ਕੇ ਰੈਲੀ ਗਰਾਊਂਡ ਉਤੇ ਪਹੁੰਚੇ ਹੋਏ ਹਨ। ਕਿਸਾਨ ਅਪਣਾ ਰਾਸ਼ਨ ਪਾਣੀ ਵੀ ਨਾਲ ਲੈ ਕੇ ਆਏ ਹੋਏ ਹਨ।
ਕਿਸਾਨਾਂ ਦੇ ਇਸ ਭਾਰੀ ਅੰਦੋਲਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਵੀ ਰੈਲੀ ਗਰਾਊਂਡ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿਤੇ ਹਨ। ਕਿਸਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡਾ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਫਸਲਾਂ ਦੇ 50 ਫੀਸਦੀ ਵਾਧਾ ਮੁੱਲ ਮਿਲਣਾ ਚਾਹੀਦਾ ਹੈ।