ਕਿਸਾਨੀ ਅੰਦੋਲਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ- ਕੈਪਟਨ

Captain Amarinder Singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਜ਼ਰੀਏ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ  ਕਿਸਾਨ ਅੰਦੋਲਨ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਉਹਨਾਂ ਕਿਹਾ ਕਿਸਾਨ ਅਪਣੀ ਰੋਜ਼ੀ-ਰੋਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ। ਉਹਨਾਂ ਕਿਹਾ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। 

ਦੱਸ ਦਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਸਮਾਜ ਸੇਵੀਆਂ ਤੋਂ ਇਲਾਵਾ ਕਿਸਾਨਾਂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ। ਇਸ ਦੌਰਾਨ ਸਿਆਸੀ ਧਿਰਾਂ ਲਗਾਤਾਰ ਸੱਤਾਧਾਰੀ ਧਿਰ ਭਾਜਪਾ ‘ਤੇ ਸ਼ਬਦੀ ਹਮਲੇ ਬੋਲ ਰਹੀਆਂ ਹਨ।