ਸਮਾਰਟ ਰਾਸ਼ਨ ਕਾਰਡਾਂ ਦੀ ਜਾਂਚ ’ਚ 70 ਹਜ਼ਾਰ ਲਾਭਪਾਤਰੀ ਨਿਕਲੇ ਅਯੋਗ, ਜ਼ਿਆਦਾਤਰ ਰਸੂਖਵਾਨ

ਏਜੰਸੀ

ਖ਼ਬਰਾਂ, ਪੰਜਾਬ

ਆਟਾ-ਦਾਲ ਸਕੀਮ ਦਾ ਲਾਭ ਉਹਨਾਂ ਲੋਕਾਂ ਨੂੰ ਵੀ ਦਿੱਤਾ ਗਿਆ ਜੋ ਇਸ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ।

70 thousand beneficiaries are ineligible In investigation of smart ration cards

 

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਆਟਾ ਦਾਲ ਸਕੀਮ (ਸਮਾਰਟ ਰਾਸ਼ਨ ਕਾਰਡ) ਦੀ ਪੜਤਾਲ ਦਾ ਕੰਮ ਅੱਜ (31 ਜਨਵਰੀ) ਮੁਕੰਮਲ ਹੋਣ ਜਾ ਰਿਹਾ ਹੈ। ਇਸ ਪੜਤਾਲ ਵਿਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਪਾਏ ਗਏ ਅਤੇ ਇਹਨਾਂ ਅਯੋਗ ਲਾਭਪਾਤਰੀਆਂ ਵਿਚੋਂ ਜ਼ਿਆਦਾਤਰ ਰਸੂਖਵਾਨ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਆਟਾ-ਦਾਲ ਸਕੀਮ ਦਾ ਲਾਭ ਉਹਨਾਂ ਲੋਕਾਂ ਨੂੰ ਵੀ ਦਿੱਤਾ ਗਿਆ ਜੋ ਇਸ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ।  

ਇਹ ਵੀ ਪੜ੍ਹੋ: ਮੌਤ ਤੋਂ ਬਾਅਦ ਦਿੱਤੀ ਨਵੀਂ ਜ਼ਿੰਦਗੀ: ਫ਼ੌਜੀ ਦੀ ਛਾਤੀ ’ਚ ਧੜਕੇਗਾ ਸਬਜ਼ੀ ਕਾਰੋਬਾਰੀ ਦਾ ਦਿਲ

ਖ਼ੁਰਾਕ ਅਤੇ ਸਪਲਾਈਜ਼ ਵਿਭਾਗ ਨੇ 5 ਸਤੰਬਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਅਯੋਗ ਲਾਭਪਾਤੀਆਂ ਦੇ ਨਾਂਅ ਕੱਟਣ ਦੇ ਹੁਕਮ ਦਿੱਤੇ ਸਨ। ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ ਖਤਮ ਹੋਣ ਮਗਰੋਂ ਵਿਭਾਗ ਵੱਲੋਂ ਭਲਕੇ (1 ਫਰਵਰੀ ਨੂੰ) ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਯੋਗ ਲਾਭਪਾਤਰੀਆਂ ਬਾਰੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ: ਪਠਾਨ ਦੀ ਰਿਲੀਜ਼ ਤੋਂ ਬਾਅਦ ਬੋਲੇ ਸ਼ਾਹਰੁਖ ਖ਼ਾਨ, “ਪਿਛਲੇ ਚਾਰ ਦਿਨਾਂ ’ਚ ਮੈਂ ਪਿਛਲੇ ਚਾਰ ਸਾਲ ਭੁੱਲ ਗਿਆ” 

ਪੰਜਾਬ ਵਿਚ ਸਮੇਂ 40.68 ਲੱਖ ਸਮਾਰਟ ਰਾਸ਼ਨ ਕਾਰਡ ਹਨ ਜਿਨ੍ਹਾਂ ’ਚੋਂ 9.61 ਲੱਖ ਕਾਰਡਾਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਪੜਤਾਲ ਵਾਲੇ ਰਾਸ਼ਨ ਕਾਰਡਾਂ ’ਚੋਂ 68,800 ਰਾਸ਼ਨ ਕਾਰਡ ਅਯੋਗ ਪਾਏ ਗਏ ਹਨ ਜਿਸ ਅਨੁਸਾਰ ਕਰੀਬ 7.15 ਫ਼ੀਸਦੀ ਰਾਸ਼ਨ ਕਾਰਡ ਅਯੋਗ ਨਿਕਲੇ ਹਨ। ਇਹਨਾਂ ਕਾਰਡਾਂ ’ਤੇ ਕਰੀਬ ਪੌਣੇ ਤਿੰਨ ਲੱਖ ਲਾਭਪਾਤਰੀ ਅਨਾਜ ਲੈ ਰਹੇ ਸਨ। 20 ਜਨਵਰੀ ਤੱਕ ਹੋਈ ਪੜਤਾਲ ਅਨੁਸਾਰ ਮਾਨਸਾ ਜ਼ਿਲ੍ਹੇ ਵਿਚ ਸਭ ਤੋਂ ਜ਼ਿਆਦਾ 65.22 ਫ਼ੀਸਦੀ ਕੰਮ ਮੁਕੰਮਲ ਹੋਇਆ ਹੈ ਅਤੇ ਜ਼ਿਲ੍ਹੇ ਵਿਚ 3689 ਲਾਭਪਾਤਰੀ ਅਯੋਗ ਨਿਕਲੇ।

ਇਹ ਵੀ ਪੜ੍ਹੋ: ਪੰਜਾਬ ਵਿਚ ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਨੂੰ ਮਿਲਣਗੀਆਂ ਕਿਤਾਬਾਂ 

ਪਠਾਨਕੋਟ ਵਿਚ 61.34 ਫ਼ੀਸਦੀ ਹੋਈ ਪੜਤਾਲ ’ਚ 4805 ਲਾਭਪਾਤਰੀ ਅਯੋਗ ਪਾਏ ਗਏ ਅਤੇ ਮਾਲੇਰਕੋਟਲਾ ਵਿਚ 57.96 ਫ਼ੀਸਦੀ ਪੜਤਾਲ ਹੋ ਚੁੱਕੀ ਹੈ ਅਤੇ ਇਸ ਜ਼ਿਲ੍ਹੇ ਵਿਚ 1912 ਲਾਭਪਾਤਰੀ ਅਯੋਗ ਨਿਕਲੇ। ਪੜਤਾਲ ਦੌਰਾਨ ਸਭ ਤੋਂ ਜ਼ਿਆਦਾ ਅਯੋਗ ਲਾਭਪਾਤਰੀ 11560 ਬਠਿੰਡਾ ਵਿਚ ਪਾਏ ਗਏ। ਦੱਸ ਦੇਈਏ ਕਿ ਮੌਜੂਦਾ ਸਮੇਂ ਵਿਚ ਸੂਬੇ ’ਚ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਯੋਗ ਪਾਏ ਗਏ 3,82,090 ਰਾਸ਼ਨ ਕਾਰਡ ਰੱਦ ਕੀਤੇ ਗਏ ਸਨ।