Aman Arora: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ; 2 ਸਾਲ ਦੀ ਸਜ਼ਾ ’ਤੇ ਲੱਗੀ ਪੱਕੀ ਰੋਕ
ਜਦੋਂ ਤਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ
Aman Arora: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਵੱਡੀ ਰਾਹਤ ਦਿਤੀ ਹੈ। ਦਰਅਸਲ ਪਰਵਾਰਕ ਝਗੜੇ ਦੇ ਮਾਮਲੇ 'ਚ ਸੰਗਰੂਰ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਪੱਕੀ ਰੋਕ ਲਗਾ ਦਿਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 1 ਮਾਰਚ ਰੱਖੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ ਅਦਾਲਤ ਨੇ 26 ਜਨਵਰੀ ਨੂੰ ਝੰਡਾ ਲਹਿਰਾਉਣ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜ਼ਾ 'ਤੇ 31 ਜਨਵਰੀ ਤਕ ਰੋਕ ਲਗਾ ਦਿਤੀ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਅਮਨ ਅਰੋੜਾ ਨੇ ਸਜ਼ਾ ਵਿਰੁਦ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਤਕ ਪਹੁੰਚ ਕੀਤੀ ਸੀ।
(For more Punjabi news apart from Big relief to Cabinet Minister Aman Arora, stay tuned to Rozana Spokesman)