Punjab News: ਤਰਨਤਾਰਨ ’ਚ ਨਵ-ਵਿਆਹੇ ਜੋੜੇ ਦੀ ਮੌਤ; ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਮਹੀਨੇ ਪਹਿਲਾਂ ਹੋਇਆ ਸੀ ਅਰਸ਼ਦੀਪ ਸਿੰਘ ਅਤੇ ਕਾਜਲ ਦਾ ਵਿਆਹ

Death of newly married couple in Tarn Taran

Punjab News: ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀ ਸਿੰਘਪੁਰਾ ਦੀ ਬੀਐਸਐਫ ਛਾਉਣੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਨਵ-ਵਿਆਹੇ ਜੋੜੀ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਸਿੰਘਪੁਰਾ ਦਾ ਹੀ ਰਹਿਣ ਵਾਲਾ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਵਾਸੀ ਪਿੰਡ ਪੱਧਰੀ ਕਲਾਂ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋਏ ਹਨ ਅਤੇ ਅੱਜ ਉਹ ਭਿੱਖੀਵਿੰਡ ਵਿਖੇ ਦਵਾਈ ਲੈਣ ਆਏ ਸਨ। ਜਦੋਂ ਉਹ ਘਰ ਵਾਪਸ ਆ ਰਹੇ ਸਨ ਤਾਂ ਇਕ ਅਣਪਛਾਤੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਅਰਸ਼ਦੀਪ ਅਤੇ ਕਾਜਲ ਦੀ ਮੌਤ ਹੋ ਗਈ ਜਦਕਿ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਿੰਘਪੁਰਾ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪਹੁੰਚੀ ਚੌਂਕੀ ਸੁਰ ਸਿੰਘ ਦੀ ਪੁਲਿਸ ਦੇ ਏਐਸਆਈ ਗੁਰਮੀਤ ਸਿੰਘ ਨੇ ਦਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪਰਵਾਰ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

(For more Punjabi news apart from Death of newly married couple in Tarn Taran, stay tuned to Rozana Spokesman)