Punjab News: ਪੰਜਾਬ 'ਚ ਬੀਡੀਪੀਓ ਸਮੇਤ 71 ਅਧਿਕਾਰੀਆਂ ਦੇ ਤਬਾਦਲੇ, ਚੋਣ ਕਮਿਸ਼ਨ ਦੇ ਹੁਕਮਾਂ 'ਤੇ ਸਰਕਾਰ ਦੀ ਕਾਰਵਾਈ
Punjab News: ਪੰਚਾਇਤੀ ਚੋਣਾਂ ਦੀ ਤਿਆਰੀ ਕਰ ਰਹੀ ਸਰਕਾਰ
Transfer of 71 officials including BDPO in Punjab News in punjabi : ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿਤੀਆਂ ਗਈਆਂ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਅੰਤਿਮ ਵੋਟਰ ਸੂਚੀ ਤੋਂ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦੇ ਵੇਰਵੇ ਅਤੇ ਅਧਿਕਾਰੀਆਂ ਤੋਂ ਰਿਕਾਰਡ ਮੰਗਿਆ ਸੀ। ਇਸ ਦੇ ਨਾਲ ਹੀ ਹੁਣ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਪੱਧਰ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ: Punjab News : ਨਿਸ਼ਾਨ-ਏ-ਸਿੱਖੀ ਸੰਸਥਾ ਦੇ 5 ਵਿਦਿਆਰਥੀ ਪਹੁੰਚੇ NDA, ਆਮ ਪ੍ਰਵਾਰਾਂ ਤੋਂ ਹਨ ਪੰਜੇ ਨੌਜਵਾਨ
ਇਨ੍ਹਾਂ ਹੁਕਮਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਅਧਿਕਾਰੀਆਂ ਦੇ ਗ੍ਰਹਿ ਜ਼ਿਲ੍ਹੇ ਨੂੰ ਧਿਆਨ ਵਿਚ ਰੱਖ ਕੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਦਾ ਤਬਾਦਲਾ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਤੋਂ ਗੁਆਂਢੀ ਜਾਂ ਨੇੜਲੇ ਜ਼ਿਲ੍ਹਿਆਂ ਵਿਚ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: Chhattisgarh News: ਛੱਤੀਸਗੜ੍ਹ ਦੇ ਬੀਜਾਪੁਰ 'ਚ ਵੱਡਾ ਨਕਸਲੀ ਹਮਲਾ, 3 ਜਵਾਨ ਸ਼ਹੀਦ; 15 ਜ਼ਖ਼ਮੀ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Transfer of 71 officials including BDPO in Punjab News in punjabi , stay tuned to Rozana Spokesman