Punjab News: ਪੰਜਾਬ ਵਿਚ ਵੱਡੇ ਪੱਧਰ ’ਤੇ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ; ਇਥੇ ਦੇਖੋ ਸੂਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਵਿਚ 50 ਆਈ.ਏ.ਐਸ ਅਤੇ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ

Transfers of IAS and PCS officers in Punjab

Punjab News: ਪੰਜਾਬ ਸਰਕਾਰ ਨੇ ਇਕ ਵਾਰ ਫਿਰ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਹੁਣ ਇਹ ਤਬਾਦਲੇ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਗਏ ਹਨ। ਇਸ ਵਿਚ 50 ਆਈ.ਏ.ਐਸ ਅਤੇ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਸਕੱਤਰ, ਏ.ਡੀ.ਸੀ. ਅਤੇ ਐਸ.ਡੀ.ਐਮ. ਪੱਧਰ ਦੇ ਅਧਿਕਾਰੀ ਹਨ।

Photo

ਇਸ ਦੇ ਨਾਲ ਹੀ ਪਰਮਿੰਦਰ ਪਾਲ ਸਿੰਘ ਨੂੰ ਵਿਸ਼ਵ ਬੈਂਕ ਪ੍ਰਾਜੈਕਟ ਸਕੂਲ ਸਿੱਖਿਆ ਦੇ ਵਧੀਕ ਸਕੱਤਰ ਦਾ ਕੰਮ ਸੌਂਪਿਆ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪਨਕੌਮ) ਦੇ ਮੈਨੇਜਿੰਗ ਡਾਇਰੈਕਟਰ ਅਤੇ ਪੰਜਾਬ ਬੈਕਵਰਡ ਕਲਾਸ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਐਡੀਸ਼ਨਲ ਕਾਰਜਕਾਰੀ ਡਾਇਰੈਕਟਰ ਦਾ ਕੰਮ ਵੀ ਸੌਂਪਿਆ ਗਿਆ ਹੈ।

ਇਸੇ ਦੌਰਾਨ ਐਸ.ਡੀ.ਐਮ ਐਸ.ਏ.ਐਸ. ਨਗਰ ਤੋਂ ਚੰਦਰਜੋਤੀ ਸਿੰਘ ਨੂੰ ਵਧੀਕ ਸਕੱਤਰ ਵਿਜੀਲੈਂਸ ਅਤੇ ਕੋਆਰਡੀਨੇਸ਼ਨ ਨਿਯੁਕਤ ਕੀਤਾ ਗਿਆ ਹੈ।

ਨਿਕਾਸ ਕੁਮਾਰ ਨੂੰ ਏ.ਡੀ.ਸੀ. ਸ਼ਹਿਰੀ ਵਿਕਾਸ ਅੰਮ੍ਰਿਤਸਰ, ਓਜਸਵੀ ਨੂੰ ਵਧੀਕ ਮੁੱਖ ਵਿਕਾਸ ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਲਾਇਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Transfers of IAS and PCS officers in Punjab, stay tuned to Rozana Spokesman)