Firozpur Accident News: ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Firozpur Accident News: ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

CM Bhagwant Mann expressed grief over fFirozpur Accident News in punjabi

ਅੱਜ ਫ਼ਿਰੋਜ਼ਪੁਰ ਵਿੱਚ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ 'ਚ 11 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖ਼ਮੀ ਹਨ, ਜਿਨ੍ਹਾਂ 'ਚੋਂ 5 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਪਿੰਡ ਮੋਹਣ ਦੇ ਨਜ਼ਦੀਕ ਵਾਪਰਿਆ।

ਫ਼ਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ 'ਤੇ ਸੀਐਮ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟੱਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੀੜਤਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਹੈ। ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਗੁਰੂ ਹਰ ਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਜਾਣਕਾਰੀ ਦਿੱਤੀ ਹੈ। ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਸ ਹਾਦਸੇ ‘ਚ ਜ਼ਖ਼ਮੀ ਮਰੀਜ਼ਾਂ ਦਾ ਪੂਰਾ ਇਲਾਜ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਹਾਦਸੇ ਦੇ ਸਮੇਂ ਪਿਕਅੱਪ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਧੁੰਦ ਕਾਰਨ ਹਾਦਸਾ ਵਾਪਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫ਼ਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਫ਼ਿਰੋਜ਼ਪੁਰ ਦੀ ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਜ਼ਖ਼ਮੀਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

 ਦੁਰਘਟਨਾ 'ਚ ਮ੍ਰਿਤਕ ਅਤੇ ਜ਼ਖ਼ਮੀਆਂ ਦੀ ਸੂਚੀ ਸਾਹਮਣੇ ਆਈ ਹੈ।