Khanuri Border News : 26 ਨਵੰਬਰ 2024 ਤੋਂ ਮਰਨ ਵਰਤ ਉੱਪਰ ਬੈਠੇ ਡੱਲੇਵਾਲ ਦਾ ਮਰਨ ਵਰਤ ਅੱਜ 67ਵੇਂ ਦਿਨ ਵੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Khanuri Border News : ਕਿਸਾਨ ਆਗੂਆਂ ਨੇ ਕਿਹਾ ਕਿ13 ਫਰਵਰੀ 2024 ਤੋਂ ਸ਼ੰਭੂ ਖਨੌਰੀ ਅਤੇ ਰਤਨਪੁਰਾ ਦੇ ਬਾਰਡਰਾਂ ’ਤੇ ਹੱਕੀ ਮੰਗਾਂ ਲਈ ਲੜਿਆ ਜਾ ਰਿਹਾ ਅੰਦੋਲਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Khanuri Border News : 26 ਨਵੰਬਰ 2024 ਤੋਂ ਮਰਨ ਵਰਤ ਉੱਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਦਾਤਾਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਅੱਜ 67ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਕਿਹਾ ਕਿ 13 ਫਰਵਰੀ 2024 ਤੋਂ ਸ਼ੰਭੂ ਖਨੌਰੀ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਆਪਣੀ ਉਹਨਾਂ ਹੱਕੀ ਮੰਗਾਂ ਲਈ ਅੰਦੋਲਨ ਲੜਿਆ ਜਾ ਰਿਹਾ ਹੈ, ਜੋ ਕਿ ਸਰਕਾਰ ਵੱਲੋਂ ਲਿਖਤ ’ਚ ਮੰਨੀਆਂ ਹੋਈਆਂ ਹਨ ਅਤੇ ਉਹਨਾਂ ਮੰਗਾਂ ਨੂੰ ਲਾਗੂ ਕਰਨ ਦਾ ਕੇਂਦਰ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ।

ਕਿਸਾਨ ਆਗੂਆਂ ਕਿਹਾ ਕਿ ਬਾਰਡਰਾਂ ਉੱਪਰ MSP ਗਰੰਟੀ ਕਾਨੂੰਨ ਡਾਕਟਰ ਸਵਾਮੀਨਾਥ ਕਮਿਸ਼ਨ ਦੇ C²+50 ਦੇ ਫਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ, ਕਿਸਾਨਾਂ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਆਦਿ ਜਿੰਨਾਂ 12 ਮੰਗਾਂ ਅਤੇ ਅੰਦੋਲਨ ਦੌਰਾਨ ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਲਈ ਮੁਆਵਜ਼ਾ ਤੇ ਸ਼ੁਭਕਰਨ ਸਿੰਘ ਦੇ ਕਾਤਲਾਂ ਨੂੰ ਸਜ਼ਾ ਲਈ ਇਹ ਅੰਦੋਲਨ ਚੱਲ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਇਸ ਚੱਲ ਰਹੇ ਸਰਦ ਰੁੱਤ ਇਜਲਾਸ ’ਚ ਖੇਤੀ ਖੇਤਰ ਲਈ ਇਹਨਾਂ ਮੰਗਾਂ ਸਬੰਧੀ ਬਜਟ ਵਿਚ ਰਾਖਵਾਂ ਕੋਟਾ ਰੱਖੇ ਜੇਕਰ ਸਰਕਾਰ ਇਸ ਮੌਜੂਦਾ ਬਜਟ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਕੋਟਾ ਰੱਖ ਕੇ ਇਹਨਾਂ ਮੰਗਾਂ ਪ੍ਰਤੀ ਸੁਹਿਰਦਤਾ ਨਹੀਂ ਦਿਖਾਉਂਦੀ ਤਾਂ ਫੇਰ ਇਸ ਵਾਰ ਦਾ ਬਜਟ ਵੀ ਸਿਰਫ਼ ਕਿਸਾਨਾਂ ਲਈ ਖਾਨਾ ਪੂਰਤੀ ਹੀ ਹੋਵੇਗਾ।

ਕਿਸਾਨ ਆਗੂਆਂ ਦੱਸਿਆ ਕਿ ਅੱਜ ਸ਼ੰਭੂ ਮੋਰਚੇ ਉੱਪਰ ਆਪਣੀਆਂ ਹੱਕੀ ਮੰਗਾਂ ਲਈ ਲੜਦੇ ਹੋਏ ਇੱਕ ਹੋਰ ਕਿਸਾਨ ਪ੍ਰਗਟ ਸਿੰਘ ਪੁੱਤਰ ਤਰਲੋਕ ਸਿੰਘ, ਪਿੰਡ ਕੱਕੜ ਤਹਿਸੀਲ ਲੋਪੋਕੇ, ਜਿਲ੍ਹਾ ਅੰਮ੍ਰਿਤਸਰ ਦੀ ਸ਼ਹੀਦੀ ਹੋ ਗਏ।

(For more news apart from Dallewal, who has been fasting since November 26, 2024, continues today on the 67th day News in Punjabi, stay tuned to Rozana Spokesman)