Ferozpur News: ਤੜਕਸਾਰ ਵਾਪਰੇ ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕਾਂ ਦੀਆਂ ਲਾਸ਼ਾ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦੀਆਂ ਗਈਆਂ।

Youth dies in road accident in Ferozepur

 

Ferozpur News: ਫ਼ਿਰੋਜ਼ਪੁਰ ਅੰਦਰ ਅੱਜ ਤੜਕਸਾਰ ਵਾਪਰੇ ਸੜਕ ਹਾਦਸੇ ਦੌਰਾਨ 12 ਲੋਕਾਂ ਦੀ ਮੌਤ ਹੋ ਗਈ ਤੇ 16 ਦੇ ਕਰੀਬ ਲੋਕਾਂ ਨੂੰ ਹੁਣ ਤਕ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦੀਆਂ ਗਈਆਂ।

ਇਸ ਹਾਦਸੇ ਵਿਚ 5 ਭੈਣਾਂ ਦੇ ਇਕਲੌਤੇ ਭਰਾ ਸੁਖਵਿੰਦਰ ਸਿੰਘ ਦੀ ਵੀ ਮੌਤ ਹੋ ਗਈ।

ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਾਰੇ ਨੌਜਵਾਨ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਸਨ। ਜੋ ਮਿਹਨਤ ਮਜ਼ਦੂਰੀ ਕਰ ਕੇ ਆਪਣੇ-ਆਪਣੇ ਘਰਾਂ ਦਾ ਗੁਜ਼ਾਰਾ ਚਲਾ ਰਹੇ ਸਨ। ਜੋ ਗੁਰੂਹਰਸਹਾਏ ਤੋਂ ਜਲਾਲਾਬਾਦ ਵਿਖੇ ਵੇਟਰ ਦਾ ਕੰਮ ਕਰਨ ਲਈ ਪਿਕਅੱਪ ਵਿਚ ਸਵਾਰ ਹੋ ਕੇ ਜਾ ਰਹੇ ਸਨ। ਰਾਸਤੇ ਵਿੱਚ ਕੈਂਟਰ ਨਾਲ ਟੱਕਰ ਹੋ ਗਈ। 

ਇਸ ਦੇ ਨਾਲ ਹੀ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਵਾਪਰਿਆ। ਫ਼ਿਲਹਾਲ ਫ਼ਿਰੋਜ਼ਪੁਰ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।