Corona Virus : ਪੰਜਾਬ ਦੇ ਲੋਕਾਂ ਲਈ ਆਈ ਵੱਡੀ ਰਾਹਤ ਦੀ ਖ਼ਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ

coronavirus

ਅੰਮ੍ਰਿਤਸਰ : ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਵਿਚ ਹੁਣ ਪੰਜਾਬ ਦੇ ਲੋਕਾਂ ਲਈ ਥੋੜੀ ਰਾਹਤ ਦੀ ਖਬਰ ਆਈ ਹੈ। ਜਿਸ ਵਿਚ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ 37 ਲੋਕਾਂ ਦੀ ਰਿਪੋਰਟ ਨੈਗਟਿਵ ਆਈ ਹੈ। ਇਨ੍ਹਾਂ ਦਾ ਰਿਪਰੋਟ ਨੈਗਟਿਵ ਆਉਂਣ ਨਾਲ ਜਿੱਥੇ ਸਬੰਧਿਤ ਵਿਅਕਤੀਆਂ ਨੂੰ  ਰਾਹਤ ਮਿਲੀ ਹੈ ਉਥੇ ਹੀ ਹੁਣ ਸਿਹਤ ਵਿਭਾਗ ਨੇ ਵੀ ਥੋੜਾ ਸੁਖ ਦਾ ਸਾਹ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 28 ਲੋਕਾਂ ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ। ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਇਨ੍ਹਾਂ ਦੇ ਟੈਸਟ ਹੋਏ ਹਨ। ਜ਼ਿਕਰਯੋਗ ਹੈ ਕਿ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੀ ਕਰੋਨਾ ਵਾਇਰਸ ਦੇ ਕਾਰਨ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ।

ਇਸ ਤੋਂ ਇਲਾਵਾ ਕਈ ਲੋਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਉਣ ਨਾਲ ਇਸ ਵਾਇਰਸ ਤੋਂ ਪ੍ਰਭਾਵਿਤ ਵੀ ਹੋ ਗਏ ਹਨ। ਉਥੇ ਹੀ ਬਲਦੇਵ ਸਿੰਘ ਦੇ ਇਕ ਸਾਥੀ ਦੀ ਵੀ ਬੀਤੇ ਦਿਨੀਂ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਮੈਡੀਕਲ ਕਾਲਜ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਵੱਲੋਂ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ 65 ਲੋਕਾਂ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ ਵਿਚੋਂ ਪਹਿਲਾਂ 28 ਦੀ ਰਿਪੋਰਟ ਨੈਗਟਿਵ ਆ ਚੁੱਕੀ ਸੀ ਅਤੇ ਹੁਣ ਬਾਕੀ ਰਹਿੰਦੇ 37 ਦੀ ਰਿਪੋਰਟ ਵੀ ਅੱਜ ਨੈਗਟਿਵ ਆਈ ਹੈ। ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾਕਟਰ ਸੁਜਾਤਾ ਸ਼ਰਮਾਂ ਨੇ ਦੱਸਿਆ ਕਿ ਇਸ ਬਾਰੇ ਸੂਬਾ ਸਰਕਾਰ ਨੂੰ ਸੂਚਿਤ ਕਰ ਦਿੱਤਾ ਹੈ । ਉਨ੍ਹਾਂ ਦੱਸਿਆ ਕਿ ਹੁਣ ਲੈਬੋਰਟਰੀ ਦੀ ਸਮਰੱਥਾ ਵੀ ਵਧਾ ਦਿੱਤੀ ਹੈ ਕਿਉਂਕਿ ਕਈ ਜ਼ਿਲ੍ਹਿਆਂ ਤੋਂ ਕਰੋਨਾ ਵਾਇਰਸ ਦੇ ਟੈਸਟ ਇੱਥੇ ਕੀਤੇ ਜਾਂਦੇ ਹਨ

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।