ਪੰਜਾਬ ‘ਚ ਕੱਲ੍ਹ ਤੋਂ ਸਰਕਾਰੀ ਬੱਸਾਂ ’ਚ ਫ਼ਰੀ ਸਫ਼ਰ ਕਰਨਗੀਆਂ ਔਰਤਾਂ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡੀ...
Punjab Roadways
ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਸਰਕਾਰੀ ਬੱਸਾਂ ਵਿਚ ਪੂਰਾ ਕਿਰਾਇਆ ਮੁਆਫ਼ ਕਰ ਦਿੱਤਾ ਗਿਆ ਹੈ। ਹੁਣ ਸੂਬੇ ਵਿਚ ਔਰਤਾਂ ਸਰਕਾਰੀ ਬੱਸਾਂ ਵਿਚ ਫ਼ਰੀ ਸਫ਼ਰ ਕਰ ਸਕਣਗੀਆਂ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਬਜਟ ਸੈਸ਼ਨ ਦੌਰਾਨ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਕਰਨ ਸੰਬੰਧੀ ਸਕੀਮ ਪੰਜਾਬ ਰਾਜ ਵਿਚ ਭਲਕੇ ਸ਼ੁਰੂ ਕੀਤੀ ਜਾਣੀ ਹੈ।
ਦੱਸ ਦਈਏ ਕਿ ਇਹ ਹੁਕਮ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਵੱਲੋਂ ਚਿੱਠੀ ਪੱਤਰ ਜਾਰੀ ਕਰਕੇ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਰਾਜ ਵਿਚ ਸਾਰੀਆਂ ਔਰਤਾਂ 1 ਅਪ੍ਰੈਲ 2021 ਤੋਂ ਸਰਕਾਰੀ ਬੱਸਾਂ ਵਿਚ ਫ਼ਰੀ ਸਫ਼ਰ ਕਰ ਸਕਦੀਆਂ ਹਨ।