Heroin recovered from India-Pakistan border
ਤਰਨ ਤਾਰਨ : ਭਾਰਤ-ਪਾਕਿਸਤਾਨ ਸਰਹੱਦ ਤੋਂ ਸੁਰੱਖਿਆ ਬਲਾਂ ਨੇ ਫਿਰ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸੈਕਟਰ ਖੇਮਕਰਨ ਵਿੱਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਵਿਖੇ ਪਾਕਿਸਤਾਨ ਤੋਂ ਆਏ ਇੱਕ ਤਸਕਰ ਵੱਲੋਂ ਸੁੱਟੀ ਗਈ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਅਣਪਛਾਤਿਆਂ ਨੇ ਗ੍ਰੰਥੀ ਸਿੰਘ 'ਤੇ ਕੀਤਾ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਲੱਤ ਵੱਢ ਕੇ ਲੈ ਗਏ ਨਾਲ!
ਪੁਲਿਸ ਅਤੇ ਬੀ.ਐਸ.ਐਫ. ਦੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ, ਇਹ ਪੈਕਟ ਭਾਰਤ-ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਨੇੜੇ ਪਿਆ ਮਿਲਿਆ ਹੈ। ਇਸ ਮਾਮਲੇ ਦੀ ਤਫਤੀਸ਼ ਲਈ ਉੱਚ ਪੁਲੀਸ ਅਧਿਕਾਰੀ ਖ਼ੁਦ ਮੌਕੇ ’ਤੇ ਪਹੁੰਚੇ ਹਨ।